Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Education

ਬੀ.ਡੀ.ਪੀ.ਓ ਦਫ਼ਤਰ ਘਨੌਰ ਵਿਖੇ ਪਲੇਸਮੈਂਟ ਕੈਂਪ 18 ਜੁਲਾਈ ਨੂੰ

July 17, 2024 03:29 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ 18 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 18 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁਖਰਾਜ ਹੈਲਥ ਕੇਅਰ, ਕੋਇਸ ਕੋਰਪ, ਆਰ.ਬੀ.ਐਲ, ਸ਼੍ਰੀਰਾਮ ਲਾਈਫ਼ ਇੰਸ਼ੋਰੈਂਸ ’ਚ ਵੇਲਨੈਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਵੇਅਰ ਹਾਊਸ, ਪਿਕਰ, ਪੈਕਰ, ਲੋਨ ਅਫ਼ਸਰ, ਯੂਨਿਟ ਮੈਨੇਜਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
           ਉਨ੍ਹਾਂ ਦੱਸਿਆ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
  ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ