Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸਰਕਾਰੀ ਮਲਟੀਪਰਪਜ਼ ਸਕੂਲ 'ਚ ਕਰਵਾਇਆ ਵਾਤਾਵਰਨ ਚੇਤਨਾ ਸਮਾਗਮ

July 17, 2024 05:19 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀ ਪਰਪਜ਼ ਪਟਿਆਲਾ ਵਿਖੇ ਬੂਟੇ ਲਗਾ ਕੇ ਵਿਦਿਆਰਥੀਆਂ  ਨੂੰ ਬੂਟੇ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਵਿੱਚ ਕਰਵਾਏ ਗਏ ਵਾਤਾਵਰਣ ਚੇਤਨਾ ਸਮਾਗਮ 'ਚ ਪੁੱਜੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਸਕਾਰਾਤਮਕ ਕੰਮਾਂ ਵਿੱਚ ਲਾ ਕੇ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦਾ ਇਹ ਸਭ ਤੋਂ ਵੱਧ ਢੁਕਵਾਂ ਸਮਾਂ ਹੈ ਤੇ ਹਰੇਕ ਵਿਦਿਆਰਥੀ ਜਿਥੇ ਬੂਟੇ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣਕੇ ਬੂਟੇ ਲਗਾਵੇ ਉਥੇ ਹੀ ਹੋਰਨਾਂ ਨੂੰ ਵੀ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਲਈ ਜਾਗਰੂਕ ਕਰੇ।  


ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ, ਐਨਸੀਸੀ ਕੈਡਟ ਏਅਰ ਵਿੰਗ ਅਤੇ ਐਨਐਸਐਸ ਵਲੰਟੀਅਰ ਵੱਲੋਂ ਮਿਲ ਕੇ ਸਕੂਲ ਦੇ ਚੁਗਿਰਦੇ ਵਿੱਚ ਟਰੀ ਗਾਰਡ ਸਮੇਤ ਉੱਤਮ ਕਿਸਮ ਦੇ ਛਾਂ ਦਾਰ ਬੂਟੇ ਲਾਏ ਗਏ ਜਿਸ ਦਾ ਆਗਾਜ਼ ਸ਼ੌਕਤ ਅਹਿਮਦ ਪਰੇ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਲੈਕਚਰਾਰ ਜਤਿੰਦਰਪਾਲ ਸਿੰਘ, ਸਵਰਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵੱਲੋਂ ਅਧਿਆਪਕ ਸਾਹਿਬਾਨ ਨੇ ਆਪਣਾ ਯੋਗਦਾਨ ਪਾ ਕੇ ਟਰੀਗਾਰਡ ਤਿਆਰ ਕਰਵਾਏ ਹਨ। ਜਿਸ ਵਿੱਚ ਮੁੱਖ ਸਹਿਯੋਗ ਲੈਕਚਰਾਰ ਸੁਖਵਿੰਦਰ ਸਿੰਘ, ਹਰਿੰਦਰ ਕੌਰ ,ਜਸਵੀਰ ਕੌਰ, ਅਮਰਜੀਤ ਕੌਰ, ਕਸ਼ਮਾ ਰਾਣੀ, ਪ੍ਰੀਆ ਰਾਣੀ, ਲੈਕਚਰਾਰ ਰਸ਼ਪਾਲ ਸਿੰਘ, ਸ਼ਿਵਾਨੀ ਗੋਇਲ, ਰਾਜਵਿੰਦਰ ਕੌਰ, ਅਮਨਦੀਪ ਕੌਰ, ਜਪਇੰਦਰਪਾਲ ਸਿੰਘ, ਰਣਜੀਤ ਸਿੰਘ ਬੀਰੋਕੇ ਨੇ ਕੀਤਾ ਹੈ।
ਪ੍ਰਿੰਸੀਪਲ ਵਿਜੇ ਕਪੂਰ ਨੇ ਸਕੂਲ ਵਿਖੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਗਰੀਨ ਮੁਹਿੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਦਹਿਰਿਆਕਾਂਤ, ਸਵਰਨ ਲਾਲ,ਜਤਿੰਦਰਪਾਲ ਸਿੰਘ, ਸੋਹਨ ਲਾਲ ਸ਼ੇਰ ਮਾਜਰਾ, ਸੁਰਜੀਤ ਸਿੰਘ ਸਰਾਓ, ਮੈਡਮ ਸਰਬਜੀਤ ਕੌਰ, ਏਐਨਓ ਏਅਰ ਵਿੰਗ ਰਵਿੰਦਰ ਸਿੰਘ, ਸੀਤਲ ਚੰਦ ਅਤੇ ਹਿਤੇਸ਼ ਵਾਲੀਆ ਨੇ ਆਪਣਾ ਭਰਪੂਰ ਸਹਿਯੋਗ ਦਿੱਤਾ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ