Thursday, December 18, 2025

Chandigarh

ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

May 10, 2021 04:10 PM
SehajTimes

ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮਿ੍ਰਤ ਪਾਇਆ ਗਿਆ ਸੀ।

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਦੀ ਪੁੱਤਰ ਗੁਰਸੇਵਕ ਸਿੰਘਪਿਤਾ ਬਲਵੀਰ ਸਿੰਘਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ।

ਸ਼ਹੀਦ ਦੀ ਮਿ੍ਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ