Wednesday, July 16, 2025

Haryana

ਅੰਬਾਲਾ ਵਿੱਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

July 17, 2024 07:45 PM
SehajTimes

ਅੰਬਾਲਾ : ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਜ਼ਮਾਨਤ ’ਤੇ ਰਿਹਾਈ ਤੋਂ ਬਾਅਦ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਸਨਮਾਨ ਸਮਾਰੋਹ ਕਰਨ ਲਈ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ। ਸਵੇਰੇ ਤੋਂ ਸ਼ਾਮ ਚਾਰ ਵਜੇ ਤੱਕ ਮਾਹੌਲ ਗਰਮ ਰਿਹਾ। ਕਿਸਾਨ ਦੁਪਹਿਰ ਸਮੇਂ ਅੰਬਾਲਾ-ਚੰਡੀਗੜ੍ਹ ਬਾਈਪਾਸ ਤੋਂ ਇਕੱਠੇ ਹੋ ਕੇ ਨਵੀਂ ਅਨਾਜ ਮੰਡੀ ਦੇ ਲਈ ਨਿਕਲੇ ਤਾਂ ਪੁਲਿਸ ਨੇ ਨਸੀਰਪੁਰ ਦੇ ਨੇੜੇ ਅਤੇ ਪਿੰਡ ਬਲਾਨਾ ਦੇ ਨੇੜੇ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਥੇ ਕਿਸਾਨਾਂ ਦਾ ਲਗਪਗ ਤਿੰਨ ਘੰਟੇ ਤੱਕ ਪ੍ਰਦਰਸ਼ਨ ਚੱਲਿਆ। ਕਰੀਬ ਸ਼ਾਮ ਪੌਣੇ ਚਾਰ ਵਜੇ ਕਿਸਾਨ ਆਗੂਆਂ ਅਤੇ ਐਸ.ਪੀ. ਅੰਬਾਲਾ ਵਿਚਾਲੇ ਸਹਿਮਤੀ ਬਣੀ। ਇਸ ਤੋਂ ਬਾਅਦ ਪੁਲਿਸ ਨੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਛੱਡ ਦਿੱਤਾ। ਇਸ ਤੋਂ ਬਾਅਦ ਕਿਸਾਨ ਸ਼ੰਭੂ ਬਾਰਡਰ ’ਤੇ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਚਲੇ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਸਹਿਮਤੀ ਬਣ ਗਈ ਹੈ। ਪੁਲਿਸ ਨੇ ਹਿਰਾਸਤ ਵਿੱਚ ਲਏ ਕਿਸਾਨ ਆਗੂਆਂ ਨੂੰ ਛੱਡ ਦਿੱਤਾ ਹੈ ਅਤੇ ਕਿਸਾਨ ਸ਼ੰਭੂ ਬਾਰਡਰ ’ਤੇ ਸਨਮਾਨ ਸਮਾਰੋਹ ਮਨਾਉਣਗੇ।

Have something to say? Post your comment

 

More in Haryana

ਮੁੱਖ ਮੰਤਰੀ ਨੇ ਹਾਫ ਮੈਰਾਥਨ ਵਿੱਚ ਦੌੜ ਲਗਾ ਕੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪੇ੍ਰਰਿਤ

ਲੋਹਗੜ੍ਹ ਵਿੱਚ ਬਣ ਰਹੇ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਲਈ 26 ਲੱਖ ਰੁਪਏ ਦਾ ਦਿੱਤਾ ਯੋਗਦਾਨ

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਕੈਬੀਨੇਟ ਨੇ ਵਿਕਾਸ ਪਰਿਯੋਜਨਾਵਾਂ, 2025 ਲਈ ਨਵੀਂ ਭੂਮੀ ਖਰੀਦ ਨੀਤੀ ਨੂੰ ਦਿੱਤੀ ਮੰਜੂਰੀ

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ