Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ 'ਚ ਹੋਣਗੇ ਸ਼ਾਮਲ

July 18, 2024 04:58 PM
SehajTimes

22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਲਈ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੇ ਭੇਜਿਆ ਸੱਦਾ ਪੱਤਰ

ਪਟਿਆਲਾ : ਪੰਜਾਬ ਸਰਕਾਰ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ। ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਵੱਲੋਂ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਨਾਮਜਦ ਕੀਤਾ ਹੈ।
ਇਸ ਮੀਟਿੰਗ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ 22 ਜੁਲਾਈ ਨੂੰ ਤਾਜ ਹੋਟਲ ਵਿਖੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਪੰਜਾਬ ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਪੱਖ ਪੇਸ਼ ਕੀਤਾ ਜਾਵੇਗਾ।
ਇਸੇ ਦੌਰਾਨ ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਸਥਾਨਕ ਸੰਸਥਾਵਾਂ ਦਾ ਪੱਖ 16ਵੇਂ ਕੇਂਦਰੀ ਵਿੱਤ ਕਮਿਸ਼ਨ ਕੋਲ ਜ਼ੋਰਦਾਰ ਢੰਗ ਨਾਲ ਰੱਖਣਗੇ ਤਾਂ ਕਿ ਸਾਡੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਤੀ ਤੌਰ 'ਤੇ ਮਜ਼ਬੂਤ ਹੋ ਸਕਣ ਅਤੇ ਆਪਣੇ ਖੇਤਰਾਂ ਦਾ ਚਹੁੰਤਰਫ਼ਾ ਵਿਕਾਸ ਬਾਖ਼ੂਬੀ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਉਪਰ ਭਰੋਸਾ ਪ੍ਰਗਟਾਇਆ ਹੈ ਅਤੇ ਉਹ ਇਸ ਭਰੋਸੇ ਉਪਰ ਖਰ੍ਹੇ ਉਤਰਨਗੇ।

Have something to say? Post your comment