Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਲੋਕ ਸੁਵਿਧਾ ਕੈਂਪ 'ਚ ਨਾਗਰਿਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ

July 18, 2024 05:46 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬਾ ਸਰਕਾਰ ਵੱਲੋਂ ਲੋਕਾਂ ਦੀ ਖੱਜਲ ਖੁਆਰ ਰੋਕਣ ਲਈ ਪਿੰਡਾਂ ਵਿੱਚ ਜਾਕੇ ਲਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਵਿੱਚ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਰਹੇ ਹਨ।‌ ਵੀਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਢੱਡਰੀਆਂ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਨਾਗਰਿਕਾਂ ਨੇ ਸਰਕਾਰੀ ਸਕੀਮਾਂ ਦਾ ਲਾਹਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਰਖ਼ਾਸਤਾਂ ਦਿੱਤੀਆਂ। ਕੈਂਪ ਦਾ ਜਾਇਜ਼ਾ ਲੈਣ ਪਹੁੰਚੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਇਸ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਕੰਮਾਂ ਦੀਆਂ ਸੁਵਿਧਾਵਾਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸਬੰਧਤ ਰੈਜੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸਬੰਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਸੇਵਾਵਾਂ ਵੀ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ| ਐਸ.ਡੀ.ਐਮ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਸਕਿਲ ਡਿਵੈਲਪਮੈਂਟ, ਰੋਜ਼ਗਾਰ ਵਿਭਾਗ ਆਦਿ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੀ ਮੁਹੱਈਆ ਕਰਵਾਇਆ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ