Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕਸਬਾ ਖਿਜਰਾਬਾਦ ਦੇ ਖੇਤਾਂ ’ਚੋਂ ਦੂਰ ਹੋਵੇਗੀ ਸਿੰਚਾਈ ਵਾਲੇ ਪਾਣੀ ਦੀ ਕਮੀ

July 18, 2024 06:56 PM
ਪ੍ਰਭਦੀਪ ਸਿੰਘ ਸੋਢੀ

ਗੁਰਿੰਦਰ ਸਿੰਘ ਸਰਪੰਚ ਦੀ ਅਗਵਾਈ ’ਚ ਵਫ਼ਦ ਵੱਲੋਂ ਚੇਅਰਮੈਨ ਚੀਮਾ ਨਾਲ ਮੁਲਾਕਾਤ

ਕੁਰਾਲੀ :  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਵੱਲੋਂ ਪਿੰਡ ਵਾਸੀਆਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਅੱਜ ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਗੁਰਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਗਰਮੀਆਂ ਵੇਲੇ ਪਿੰਡ ਵਾਸੀਆਂ ਨੂੰ ਫ਼ਸਲਾਂ ਲਈ ਪੇਸ਼ ਆ ਰਹੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਿਚਾਰ ਕੀਤੀ ਗਈ। ਉਨ੍ਹਾਂ ਚੇਅਰਮੈਨ ਚੀਮਾ ਨੂੰ ਪਿੰਡ ਵਿੱਚ ਖੇਤੀਬਾੜੀ ਦੀ ਸਿੰਚਾਈ ਲਈ ਨਵਾਂ ਸਰਕਾਰੀ ਟਿਊਬਵੈਲ ਅਤੇ ਪਾਣੀ ਦੀਆਂ ਪਾਈਪਾਂ ਸਬੰਧੀ ਵਿਸਥਾਰਪੂਰਵਕ ਗੱਲਬਾਤ ਦੱਸਦਿਆਂ ਕਿਹਾ ਕਿ ਘਾੜ ਦੇ ਇਲਾਕੇ ਦਾ ਪ੍ਰਮੁੱਖ ਕਸਬਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਵੱਲੋਂ ਕਸਬਾ ਵਾਸੀਆਂ ਦੀ ਇਸ ਸਮੱਸਿਆ ਨੂੰ ਅਣਗੌਲਿਆ ਕੀਤਾ ਗਿਆ ਹੈ। ਸਰਪੰਚ ਗੁਰਿੰਦਰ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਸਮੇਤ ਚੇਅਰਮੈਨ ਚੀਮਾ ਨਾਲ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਚੇਅਰਮੈਨ ਚੀਮਾ ਵੱਲੋਂ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਹੈ ਕਿ ਉਹ ਜਲਦੀ ਹੀ ਇਸ ਸਬੰਧੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਸਬੰਧਿਤ ਵਿਭਾਗ ਦੇ ਮੰਤਰੀ ਅਤੇ ਅਧਿਕਾਰੀਆਂ ਨਾਲ ਵਿਚਾਰ ਕਰਕੇ ਖਿਜਰਾਬਾਦ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦੁਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਚੇਅਰਮੈਨ ਚੀਮਾ ਵੱਲੋਂ ਇਸ ਮੌਕੇ ਸਰਪੰਚ ਗੁਰਿੰਦਰ ਸਿੰਘ ਅਤੇ ਪਿੰਡ ਵਾਸੀਆਂ ਨੂੰ ਇਸ ਪ੍ਰਾਜੈਕਟ ਪ੍ਰਪੋਜਲ ਤਿਆਰ ਕਰਨ ਅਤੇ ਹੋਰ ਕਾਗਜੀ ਕਾਰਵਾਈ ਪੂਰੀ ਕਰਨ ਲਈ ਵੀ ਕਿਹਾ। ਸਰਪੰਚ ਗੁਰਿੰਦਰ ਸਿੰਘ ਅਨੁਸਾਰ ਸਿੰਚਾਈ ਲਈ ਨਵਾਂ ਟਿਊਬਵੈਲ ਲੱਗਣ ਅਤੇ ਪਾਣੀ ਦੀਆਂ ਪਾਈਪਾਂ ਪੈਣ ਨਾਲ ਕਸਬੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਹੈਪੀ, ਮਾ. ਨਰਿੰਦਰਪਾਲ ਸਿੰਘ ਪਾਲੀ, ਜਗਦੀਪ ਸਿੰਘ ਅਤੇ ਨਵਤੇਜ ਸਿੰਘ ਬਰਾੜ ਹਾਜਰ ਸਨ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ