Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਡੀ ਸੀ ਨੇ ਦਸਤ ਅਤੇ ਹੈਜ਼ੇ ਦੇ ਸੰਭਾਵੀ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਚੇਤ ਕੀਤਾ

July 18, 2024 08:35 PM
SehajTimes

ਮੋਹਾਲੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦਸਤ, ਉਲਟੀਆਂ ਅਤੇ ਹੈਜ਼ੇ ਦੇ ਫੈਲਾਅ ਤੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ, ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਇਸ ਦੀ ਅਗਾਊਂ ਰੋਕਥਾਮ ਵਜੋਂ ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਤੋਂ ਇਲਾਵਾ ਜਲ ਸਪਲਾਈ ਚ ਕਲੋਰੀਨ ਟਰੀਟਮੈਂਟ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤਾਂ, ਸ਼ਹਿਰੀ ਸਥਾਨਕ ਸਰਕਾਰਾਂ, ਸਿਹਤ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਸਮੇਤ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ‘ਅਲਰਟ ਮੋਡ’ 'ਤੇ ਰਹਿਣ ਲਈ ਕਿਹਾ। 

     ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਸ਼ਹਿਰੀ/ਪੇਂਡੂ ਖੇਤਰ ਵਿੱਚ ਪੀਣ ਵਾਲੇ ਪਾਣੀ ਦਾ ਕੋਈ ਸੈਂਪਲ ਫੇਲ ਹੁੰਦਾ ਹੈ ਤਾਂ ਸਬੰਧਤ ਵਿਭਾਗ ਨੂੰ ਇਸ ਬਾਰੇ ਤੁਰੰਤ ਸੂਚਿਤ ਕੀਤਾ ਜਾਵੇ ਅਤੇ ਵਿਭਾਗ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ ਡੀ ਸੀ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਨੇ ਅੱਗੇ ਜ਼ੋਰ ਦਿੱਤਾ ਕਿ ਕਾਰਵਾਈ ਰਿਪੋਰਟ ਵਿੱਚ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਕੀਤੇ ਗਏ ਉਪਾਅ ਸ਼ਾਮਲ ਹੋਣੇ ਚਾਹੀਦੇ ਹਨ ਜਿਵੇਂ ਕਿ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਜਾਂ ਪਾਣੀ ਦਾ ਕੁਨੈਕਸ਼ਨ ਕੱਟਣਾ (ਕਿਸੇ ਵਿਸ਼ੇਸ਼ ਇਲਾਕੇ ਤੋਂ ਰਿਪੋਰਟ ਹੋਏ ਕੇਸਾਂ ਦੀ ਸਥਿਤੀ ਵਿੱਚ ਉਸ ਇਲਾਕੇ ਦੀ ਲਾਈਨ) ਤੋਂ ਇਲਾਵਾ ਪਾਣੀ ਦੀ ਸਪਲਾਈ ਦਾ ਬਦਲਵਾਂ ਤਰੀਕਾ (ਟੈਂਕਰ ਆਦਿ) ਨੂੰ ਯਕੀਨੀ ਬਣਾਉਣਾ। 

     ਇਸ ਤੋਂ ਇਲਾਵਾ ਹਸਪਤਾਲ ਵਿੱਚ ਹੈਜ਼ੇ ਨਾਲ ਸਬੰਧਤ ਕੇਸਾਂ ਲਈ ਦਵਾਈਆਂ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਸ਼ਹਿਰ/ਪਿੰਡ ਖੇਤਰ ਵਿੱਚ ਹੈਜ਼ੇ ਦੇ ਅਜਿਹੇ ਕੇਸ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਸਿਹਤ ਵਿਭਾਗ ਨੂੰ ਲੋੜ ਅਨੁਸਾਰ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਲਈ ਅਗਾਊਂ ਕਾਰਜ ਯੋਜਨਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।

     ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਨਗਰ ਕੌਂਸਲਾਂ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਡਵੀਜ਼ਨ ਨੰਬਰ 2 ਅਤੇ 3 ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ  ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰੀ/ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸਵੱਛ ਕਲੋਰੀਨ ਯੁਕਤ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਹ ਵੀ ਕਿਹਾ ਗਿਆ ਕਿ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਕਰਨਾ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਡਵੀਜ਼ਨ ਨੰਬਰ 3 ਅਤੇ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਸਮੂਹਿਕ ਜ਼ਿੰਮੇਵਾਰੀ ਹੋਵੇਗੀ।

      ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਅਤੇ ਏਜੰਸੀਆਂ ਆਪਣੇ ਪੱਧਰ 'ਤੇ ਪਾਣੀ ਦੇ ਸੈਂਪਲਾਂ ਦੀ 100 ਫੀਸਦੀ ਜਾਂਚ ਯਕੀਨੀ ਬਣਾਉਣ। ਵਿਭਾਗਾਂ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾਵੇ, ਜਿੱਥੇ ਸੀਵਰ ਲਾਈਨ ਵਿੱਚ ਲੀਕੇਜ ਹੋਣ ਦੀ ਸੂਚਨਾ ਮਿਲਦੀ ਹੈ, ਉਸ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਜਿਨ੍ਹਾਂ ਖੇਤਰਾਂ ਵਿੱਚ ਦੂਸ਼ਿਤ ਪਾਣੀ ਕਾਰਨ ਹੈਜ਼ੇ ਦੇ ਕੇਸ ਸਾਹਮਣੇ ਆਉਂਦੇ ਹਨ, ਉਨ੍ਹਾਂ ਖੇਤਰ ਵਿੱਚ ਪਾਣੀ ਦੀ ਸਪਲਾਈ ਤੁਰੰਤ ਬੰਦ ਕਰਕੇ ਕਲੋਰੀਨ ਵਾਲੇ ਪਾਣੀ ਦੀ ਸਪਲਾਈ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ ਅਤੇ ਸੁਪਰ ਕਲੋਰੀਨੇਸ਼ਨ ਤੋਂ ਬਾਅਦ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਾਣੀ ਦੇ ਦੁਬਾਰਾ ਸੈਂਪਲ ਲੈਣ ਨੂੰ ਯਕੀਨੀ ਬਣਾਇਆ ਜਾਵੇ। 

      ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਅਜਿਹੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ, ਸਾਰੇ ਵਿਭਾਗਾਂ ਨੂੰ ਲੋਕਾਂ ਨੂੰ ਸੁਰੱਖਿਅਤ ਅਤੇ ਸਵੱਛ (ਤਰਜੀਹੀ ਤੌਰ 'ਤੇ ਉਬਾਲੇ) ਪੀਣ ਵਾਲੇ ਪਾਣੀ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ। 

     ਮੀਟਿੰਗ ਵਿੱਚ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏ ਡੀ ਸੀ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ, ਸਿਵਲ ਸਰਜਨ ਦਵਿੰਦਰ ਕੁਮਾਰ ਪੁਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਤੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ (ਈ ਓਜ਼)  ਹਾਜ਼ਰ ਸਨ।

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ