Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Entertainment

ਗਾਇਕੀ ਦੇ ਨਵੇਂ ਮੁਕਾਮ ਸਿਰਜ ਰਿਹਾ ਗਾਇਕ ਅਨਮੋਲ ਸੱਲ੍ਹੵ ਦਾ ਗੀਤ ‘ਅੱਜ ਕੱਲ੍ਹ ਦੀਆਂ ਕੁੜੀਆਂ’

July 19, 2024 04:43 PM
SehajTimes

ਮੋਹਾਲੀ : ਪੰਜਾਬੀ ਦੇ ਉਭਰਦੇ ਨੌਜਵਾਨ ਗਾਇਕ ਅਨਮੋਲ ਸੱਲ੍ਹ ਦਾ ਪੰਜਾਬੀ ਗਾਣਾ ‘ਅੱਜ ਕੱਲ੍ਹ ਦੀਆਂ ਕੁੜੀਆਂ’ ਲੋਕਾਂ ਨੂੰ ਖੂਬ ਪਾਸੰਦ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗਾਇਕ ਅਨਮੋਲ ਸੱਲ੍ਹ, ਮਾਡਲ ਪਾਲਕ ਸ਼ਰਮਾ, ਸੰਗੀਤਕਾਰ ਗੈਵਿਨ ਬੀਟਸ, ਪੀਆਰ ਤਾਰਾ ਫਲੋ, ਬੰਟੀ ਗਿੱਲ ਆਦਿ ਹਾਜ਼ਰ ਸਨ। ਇਸ ਮੌਕੇ ਅਨਮੋਲ ਸੱਲ੍ਹ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਕ ਗੀਤ ਇਕ ਹਾਲਾਤ, ਹਕੀਕਤ ਨੂੰ ਬਿਆਨ ਕਰਦਾ ਗੀਤ ਹੈ। ਉਨ੍ਹਾਂ ਕਿਹਾ ਕਿ ਇਸ ਗੀਤ ਨੂੰ ਬਜਾਓ ਗਾਣਾ ਸਟੂਡੀਓ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਹੁਣ ਤੱਕ ਇਸ ਗੀਤ ਨੂੰ 4 ਲੱਖ ਤੋਂ ਵੱਧ ਲੋਕਾਂ ਵੱਲੋਂ ਸੁਣਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਮੰਨੋਰੰਜਨ ਭਰਪੂਰ ਗੀਤ ਹੈ, ਜਿਸ ਨੂੰ ਨੌਜਵਾਨਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਖੁਦ ਅਨਮੋਲ ਸੱਲ੍ਹ ਅਤੇ ਅਰੁਣ ਵੱਲੋਂ ਲਿਖਿਆ ਗਿਆ ਹੈ। ਗੀਤ ਦਾ ਸੰਗੀਤ ਗੈਵਿਨ ਬੀਟਸ ਅਤੇ ਅੰਮਿਤ ਮੌਂਗਾ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਦੇ ਡਾਇਰੈਕਟਰ ਅਰੁਣ ਫਿਲਮਜ਼ ਵੱਲੋਂ ਕੀਤਾ ਗਿਆ ਹੈ। ਇਸ ਗੀਤ ਦੀ ਪ੍ਰਮੋਸ਼ਨ ਪੋਸਟਿਵ ਵੈਬਿਜ਼ ਤੇ ਹੰਗਰ ਡਿਜ਼ੀਟਲ ਵੱਲੋਂ ਕੀਤੀ ਗਈ ਹੈ। ਡੀਓਪੀ ਸੋਨੂੰ ਮਲੋਕਪੁਰੀਆ ਹਨ। ਇਸ ਗੀਤ ਵਿੱਚ ਮਾਡਲ ਪਾਲਕ ਸ਼ਰਮਾ ਵੱਲੋਂ ਸ਼ਾਨਦਾਰ ਆਦਾਕਾਰੀ ਕੀਤੀ ਗਈ ਹੈ।
ਗਾਇਕ ਅਨਮੋਲ ਨੇ ਆਪਣੇ ਕੈਰੀਅਰ ਸਫਰ ਦੀ ਗੱਲ ਕਰਦਿਆਂ ਕਿਹਾ ਕਿ ਜੀ ਟੀਵੀ ਉਤੇ ਆਉਂਦੇ ਲਾਈਵ ਸ਼ੋਅ ਸਾ-ਰੇ-ਗਾ-ਮਾ-ਪਾ ਵਿੱਚ ਹਿੱਸਾ ਲੈਣ ਸਮੇਂ ਸ਼ਾਨਦਾਰ ਸਮਾਂ ਰਿਹਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਬਹੁਤ ਕੁਝ ਸਿੱਖਣ ਨੂੰ ਵੀ ਮਿਲਿਆ। ਉਨ੍ਹਾਂ ਦੀ ਗਾਇਕਾਂ ਤੋਂ ਪੇਸ਼ ਕੀਤੇ ਜਾਂਦੇ ਸ਼ੇਅਰਾਂ ਨੂੰ ਬਾਲੀਵੁੱਡ ਦੇ ਦਿੱਗਜ਼ ਮਿਊਜ਼ਿਕ ਡਾਇਰੈਕਟਰ ਅਨੂ ਮਾਲਿਕ ਵੱਲੋਂ ਵੀ ਉਨ੍ਹਾਂ ਦੀ ਗਾਇਕਾਂ ਤੇ ਲਿਖਤ ਨੂੰ ਸਲਾਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪਿਛਲੇ ਸਮੇਂ ਤੋਂ ਸਟੇਜ ਉਤੇ ਸ਼ੋਅ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਆਪਣੇ ਕੈਰੀਅਰ ਵਿਚ ਲਾਈਵ ਸ਼ੋਅ ਕਰਨਾ ਅਤੇ ਸਟੇਜ਼ ਸ਼ੋਅ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਹੋਰ ਕਈ ਪ੍ਰੋਜੈਕਟਾਂ ਉਤੇ ਕੰਮ ਚੱਲ ਰਿਹਾ ਹੈ। ਗੀਤ ਦੀ ਵੀਡੀਓ ਸਬੰਧੀ ਗੱਲਬਾਤ ਕਰਦੇ ਹੋਏ ਵੀਡੀਓ ਡਾਇਰੈਕਟਰ ਅਰੁਣ ਨੇ ਕਿਹਾ ਕਿ ਵੀਡੀਓਗ੍ਰਾਫੀ ਲਈ ਜ਼ੀਰਕਪੁਰ ਦੇ ਆਸਪਾਸ ਖੇਤਰ ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੀਤ ਦੀ ਵੀਡੀਓ ਨੂੰ ਬਣਾਉਣ ਸਮੇਂ ਨੌਜਵਾਨ ਦੀਆਂ ਇੱਛਾਵਾਂ ਦੇ ਮੁਤਾਬਕ ਥਾਵਾਂ ਨੂੰ ਚੁਣਿਆ ਗਿਆ ਹੈ।

Have something to say? Post your comment

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ