Friday, February 13, 2026
BREAKING NEWS
ਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Malwa

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

July 19, 2024 04:48 PM
SehajTimes

ਕਿਹਾ, ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇ

ਐਸ.ਐਸ.ਟੀ ਨਗਰ ਤੇ ਨਰਿੰਦਰਾ ਐਨਕਲੇਵ ਦੀਆਂ ਸੜਕਾਂ ਦੀ ਮੁਰੰਮਤ ਜਲਦ ਕੀਤੀ ਜਾਵੇਗੀ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਅਧੀਨ ਪੈਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ। ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਕੀਤੀ ਬੈਠਕ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਸ.ਐਸ.ਟੀ ਨਗਰ ਅਤੇ ਨਰਿੰਦਰਾ ਐਨਕਲੇਵ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਇਥੋ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਪਾਣੀ ਤੇ ਸੀਵਰੇਜ ਦੇ ਕਨੈਕਸ਼ਨ ਲੈਣ 'ਚ ਆਉਂਦੀ ਸਮੱਸਿਆ ਸਮੇਤ ਸੜਕਾਂ, ਗਲੀਆਂ, ਸਟਰੀਟ ਲਾਈਟਾਂ ਤੇ ਪਾਰਕਾਂ ਦੇ ਰੱਖ ਰਖਾਅ ਸਬੰਧੀ ਆਉਂਦੀ ਮੁਸ਼ਕਲ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਲੋਨੀਆਂ ਸੰਨ 1973 ਦੀਆਂ ਬਣੀਆਂ ਹੋਈਆਂ ਹਨ ਪਰ ਪਿੱਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਦੇ ਵਿਕਾਸ ਵੱਲ ਧਿਆਨ ਨਾ ਦੇਣ ਕਾਰਨ ਇਹ ਵਿਕਾਸ ਪੱਖੋਂ ਪੱਛੜ ਗਈਆਂ ਹਨ, ਜਿਨ੍ਹਾਂ ਦਾ ਹੁਣ ਤੇਜ਼ੀ  ਨਾਲ ਵਿਕਾਸ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ 'ਚ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਵੀ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ੌਰੀ ਤੌਰ 'ਤੇ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਬਰਸਾਤ ਦਾ ਮੌਸਮ ਲੰਘਣ ਤੋਂ ਬਾਅਦ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ  ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਨੋਡਲ ਅਫ਼ਸਰ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਲੋਨੀਆਂ ਦੇ ਵਸਨੀਕ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਉਹ ਆਪਣੀ ਦਿੱਤੀ ਪ੍ਰਤੀਬੇਨਤੀ ਦਾ ਫੋਲੋਅੱਪ ਵੀ ਲੈ ਸਕਣ। ਇਸ ਮੌਕੇ ਕੈਬਨਿਟ ਮੰਤਰੀ ਨੇ ਕਲੋਨੀਆਂ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮੱਸਿਆਵਾਂ ਦੇ ਹੱਲ ਲਈ ਸੋਮਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨਾਲ ਬੈਠਕ ਕਰਕੇ ਕਲੋਨੀਆਂ 'ਚ ਹੋਣ ਵਾਲੇ ਕੰਮਾਂ ਨੂੰ ਸਮਾਂਬੱਧ ਕੀਤਾ ਜਾਵੇਗਾ ਅਤੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਿਅਕਤੀ ਤੱਕ ਸਾਰੀਆਂ ਬੁਨਿਆਦੀ ਸਹੂਲਤ ਪਹੁੰਚਾਉਣ ਲਈ ਵਚਨਬੱਧ ਹੈ ਤੇ ਇਸ ਮਕਸਦ ਨੂੰ ਪੂਰਾ ਕਰਨ ਲਈ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਜਗਤਾਰ ਸਿੰਘ, ਕਰਨਲ ਜੇ.ਵੀ ਸਿੰਘ ਤੇ ਹਰਪ੍ਰੀਤ ਸਿੰਘ ਸੰਧੂ ਵੀ ਮੌਜੂਦ ਸਨ।

Have something to say? Post your comment

 

More in Malwa

ਸੰਗਰੂਰ ਬੱਸ ਸਟੈਂਡ ਦਿਨ ਭਰ ਪੁਲਿਸ ਛਾਉਣੀ ’ਚ ਬਣਿਆ ਰਿਹਾ 

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸ੍ਰੀ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ: ਟੈਂਡਰ ਪ੍ਰਕਿਰਿਆ ਪ੍ਰਗਤੀ ਅਧੀਨ; ਕੰਮ ਜਲਦ ਹੋਵੇਗਾ ਸ਼ੁਰੂ

ਭਾਰਤ ਬੰਦ ਦੇ ਸੱਦੇ ਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਹੜਤਾਲ ਨੂੰ ਕੀਤਾ ਸਫਲ

ਸੁਨਾਮ 'ਚ ਕਿਸਾਨਾਂ ਤੇ ਕਿਰਤੀਆਂ ਨੇ ਕੀਤਾ ਚੱਕਾ ਜਾਮ 

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੀਡੀਸੀ ਮੈਂਬਰਾਂ ਨਾਲ ਅਹਿਮ ਬੈਠਕ

9 ਮਹੀਨੇ ਤਨਖਾਹਾਂ ਅਤੇ EPF ਤੋਂ ਵਾਂਝੇ ਮੁਲਾਜ਼ਮਾਂ ਦਾ ਗੁੱਸਾ ਫੂਟਿਆ, ਜੋਨੀ ਬਾਂਸਲ ਖ਼ਿਲਾਫ਼ ਤਿੱਖਾ ਸੰਘਰਸ਼ ਦਾ ਐਲਾਨ

ਪਵਿੱਤਰ ਗੰਗਾ ਜਲ ਲੈਣ ਕਾਵੜੀਏ ਹਰਦੁਆਰ ਲਈ ਰਵਾਨਾ 

ਪਟਿਆਲਾ ਕੇਂਦਰੀ ਜੇਲ੍ਹ 'ਚ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਮੁਕਾਬਲੇ ਸੰਪੰਨ

ਭਾਜਪਾਈਆਂ ਨੇ ਪੰਡਿਤ ਦੀਨ ਦਿਆਲ ਨੂੰ ਕੀਤਾ ਯਾਦ