Saturday, October 25, 2025

Malwa

ਹਰਮਨ ਬਾਜਵਾ ਨੇ ਰੇਲਵੇ ਨਾਲ ਜੁੜੇ ਮਸਲੇ ਮੰਤਰੀ ਬਿੱਟੂ ਨਾਲ ਕੀਤੇ ਸਾਂਝੇ 

July 19, 2024 05:54 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਨਾਲ ਸਬੰਧਿਤ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੇ ਪਤੀ ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਕੇਂਦਰੀ ਰੇਲਵੇ ਅਤੇ ਫ਼ੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਨਾਲ ਜੁੜੇ ਰੇਲਵੇ ਵਿਭਾਗ ਦੇ ਕੁੱਝ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ। ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਕੋਵਿਡ-19 ਸਮੇਂ ਦੌਰਾਨ ਬਹੁਤ ਟਰੇਨਾਂ ਅਜਿਹੀਆਂ ਹਨ ਜਿਨ੍ਹਾਂ ਦਾ ਸ਼ਹਿਰ ਸੁਨਾਮ ਦੇ ਰੇਲਵੇ ਸਟੇਸ਼ਨ ਤੇ ਠਹਿਰਾਓ ਬੰਦ ਕਰ ਦਿੱਤਾ ਸੀ, ਅੱਜ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ  ਨੂੰ ਦਿੱਲੀ ਵਿਖੇ ਮਿਲਕੇ ਟਰੇਨਾਂ ਦਾ ਇੱਕ ਚਾਰਟ ਬਣਾਕੇ ਮੰਗ ਪੱਤਰ ਰਾਹੀਂ ਕੋਵਿਡ-19 ਸਮੇਂ ਬੰਦ ਕੀਤੀ ਰੇਲ ਸੇਵਾ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਬੇਨਤੀ ਕੀਤੀ।ਹਰਮਨਦੇਵ ਬਾਜਵਾ ਨੇ ਦੱਸਿਆ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿਸ਼ਵਾਸ ਦਿਵਾਇਆ ਕਿ ਕੋਵਿਡ-19 ਤੋਂ ਪਹਿਲਾਂ ਵਾਲੀਆਂ ਸਾਰੀਆਂ ਟਰੇਨਾਂ ਦੇ ਠਹਿਰਾਓ ਜਿਸ ਤਰ੍ਹਾਂ ਪਹਿਲਾਂ ਸੀ ਉਸੇ ਤਰੀਕੇ ਹੀ ਲਾਗੂ ਕੀਤੇ ਜਾਣਗੇ । ਭਾਜਪਾ ਆਗੂ ਬਾਜਵਾ ਨੇ ਆਖਿਆ ਕਿ ਟਰੇਨਾਂ ਦਾ ਠਹਿਰਾਓ ਨਾ ਹੋਣ ਕਰਕੇ ਵਪਾਰੀ ਵਰਗ, ਵਿਦਿਆਰਥੀ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਖਾਸ ਕਰਕੇ ਇਲਾਕੇ ਦੇ ਕੱਪੜਾ ਵਪਾਰੀਆਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਇਸ ਤੋਂ ਇਲਾਵਾ ਰੇਲਵੇ ਨਾਲ ਜੁੜੇ ਹੋਏ  ਸੁਨਾਮ ਸ਼ਹਿਰ ਦੇ ਇੱਕ-ਦੋ ਹੋਰ ਅਹਿਮ ਮੁੱਦਿਆਂ ਤੇ ਵੀ ਹਰਮਨਦੇਵ ਬਾਜਵਾ ਨੇ ਮੰਤਰੀ ਨਾਲ ਖੁੱਲ ਕੇ ਚਰਚਾ ਕੀਤੀ ਜਿਸ ਵਿੱਚ ਇੰਦਰਾ ਬਸਤੀ ਵਾਲੀ ਸਾਈਡ ਤੋਂ ਫਾਟਕਾਂ ਹੇਠੋਂ ਦੀ ਲੰਘਣ ਵਾਲੇ ਅੰਡਰ ਬ੍ਰਿਜ ਦੇ ਮਸਲੇ ਅਤੇ ਰੇਲਵੇ ਸਟੇਸ਼ਨ ਤੇ ਬਣਨ ਵਾਲੇ ਫੁੱਟ ਓਵਰ ਬ੍ਰਿਜ ਦੇ ਪ੍ਰੋਜੈਕਟ ਬਾਰੇ ਵੀ ਗੱਲਬਾਤ ਕੀਤੀ।ਹਰਮਨਦੇਵ ਬਾਜਵਾ ਨੇ ਅੰਡਰ ਬਰਿੱਜ ਨਾਲ ਜੁੜੇ ਹੋਏ ਪਾਣੀ ਦੀ ਨਿਕਾਸੀ ਨੂੰ ਲੈਕੇ ਲੋਕਾਂ ਨੂੰ ਆ ਰਹੀ ਮੁਸ਼ਕਿਲ  ਬਾਰੇ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਣੂੰ ਕਰਵਾਇਆ। ਹਰਮਨਦੇਵ ਬਾਜਵਾ ਨੇ ਦੱਸਿਆ ਕਿ ਮੰਤਰੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨਾਲ ਜੁੜੇ ਮਸਲਿਆਂ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ