Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਉਦਯੋਗ ਮੰਤਰੀ ਨੇ ਚਰਖੀ ਦਾਦਰੀ ਵਿਚ ਕੀਤੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ ਦੀ ਅਗਵਾਈ

July 19, 2024 06:20 PM
SehajTimes

ਓਵਰਲੋਡਿੰਗ 'ਤੇ ਲਗਾਮ ਲਗਾਉਣ ਦੇ ਲਈ ਸਖਤ ਨਿਰਦੇਸ਼

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਬਨਾਉਣ ਦੇ ਦਿੱਤੇ ਨਿਰਦੇਸ਼, ਹਰ ਹਫਤੇ ਓਵਰਲੋਡ ਦੇ ਮਾਮਲੇ ਦੀ ਸਮੀਖਿਆ ਕਰੇਗੀ ਕਮੇਟੀ

ਚੰਡੀਗੜ੍ਹ : ਹਰਿਆਣ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਜਿਲ੍ਹਾ ਚਰਖੀ ਦਾਦਰੀ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ ਵਿਚ ਸ਼ਿਕਾਇਤਾਂ ਦੀ ਸੁਣਵਾਈ ਦੌਰਾਨ ਲੋਕਾਂ ਵੱਲੋਂ ਕੀਤੀ ਗਈ ਸ਼ਿਕਾਇਤਾਂ 'ਤੇ ਜਿਲ੍ਹਾ ਦੇ ਖੇਤਰੀ ਟ੍ਰਾਂਸਪੋਰਟ ਦਫਤਰ ਦੇ ਐਮਵੀਓ ਨੂੰ ਆਪਣੇ ਕੰਮ ਨੁੰ ਸਹੀ ਢੰਗ ਨਾਲ ਨਾ ਕਰਨ ਅਤੇ ਜਰੂਰੀ ਮੀਟਿੰਗਾਂ ਨੂੰ ਅਣਦੇਖਿਆ ਕਰਨ ਦੇ ਕਾਰਨ ਸਸਪੈਂਡ ਕਰ ਦਿੱਤਾ। ਮੀਟਿੰਗ ਦੌਰਾਨ ਓਵਰਲੋਡ ਨੂੰ ਲੈ ਕੇ ਰੱਖੀ ਗਈ ਸ਼ਿਕਾਇਤ ਵਿਚ ਦਸਿਆ ਗਿਆ ਕਿ ਦਾਦਰੀ ਤੋਂ ਹਰ ਰੋਜ ਹਜਾਰਾਂ ਦੀ ਗਿਣਤੀ ਵਿਚ ਟਰੱਕ ਨਿਕਲਦੇ ਹਨ ਅਤੇ ਜਿਆਦਾਤਰ ਓਵਰਲੋਡ ਹੁੰਦੇ ਹਨ, ਜਿਨ੍ਹਾਂ ਦੇ ਕਾਰਨ ਸੜਕਾਂ ਨੂੰ ਨੁਕਸਨਾ ਹੁੰਦਾ ਹੈ ਅਤੇ ਨਾਲ ਹੀ ਦੁਰਘਟਨਾ ਵੀ ਹੋ ਰਹੀ ਹੈ। ਇੰਨ੍ਹਾਂ ਦੁਰਘਟਨਾਵਾਂ ਵਿਚ ਲੋਕਾਂ ਦੀ ਜਾਣ ਜਾ ਰਹੀ ਹੈ। ਇਸ ਦੇ ਬਾਵਜੂਦ ਖੇਤਰੀ ਟ੍ਰਾਂਸਪੋਰਟ ਦਫਤਰ ਵੱਲੋਂ ਕੋਈ ਕਦਮ ਨਹੀਂ ਚੁਕਿਆ ਜਾ ਰਿਹਾ ਹੈ। ਇਸ 'ਤੇ ਮੰਤਰੀ ਨੇ ਐਮਵੀਓ ਨੂੰ ਆਪਣੀ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਅਤੇ ਜਰੂਰੀ ਮੀਟਿੰਗਾਂ ਵਿਚ ਗੈਰ-ਹਾਜਰ ਨਹੀਂ ਹੋਣ ਦੇ ਚਲਦੇ ਸਸਪੈਂਡ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਸਿਰਫ ਪਾਲਣਾ ਕਰਨਾ, ਓਵਰਲੋਡ ਸਮਸਿਆ ਦਾ ਹੱਲ ਹਨੀਂ ਹੈ। ਅਧਿਕਾਰੀ ਓਵਰਲੋਡ 'ਤੇ ਸਿਰੇ ਤੋਂ ਪਾਬੰਧੀ ਲਗਾਉਣ।

ਓਵਰਲੋਡ ਰੋਕਨ ਲਈ ਸਰਕਾਰ ਦੇ ਨਿਯਮਾਂ ਦਾ ਸਖਤੀ ਨਾਲ ਕਰਨ ਪਾਲਣ

ਸ੍ਰੀ ਮੂਲਚੰਦ ਸ਼ਰਮਾ ਨੇ ਸਕੱਤਰ ਖੇਤਰੀ ਟ੍ਹਾਂਸਪੋਰਟ ਅਥਾਰਿਟੀ ਨੂੰ ਕਿਹਾ ਕਿ ਚਰਖੀ ਦਾਦਰੀ ਜਿਲ੍ਹਾ 'ਤੇ ਵਿਸ਼ੇਸ਼ ਧਿਆਨ ਦੇਣ ਅਤੇ ਨਾਲ ਲਗਦੇ ਜਿਲ੍ਹਿਆਂ ਵਿਚ ਗੱਲ ਕਰ ਕੇ ਉੱਥੇ ਵੀ ਸਖਤਾਈ ਕਰਵਾਉਣ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਜੇਕਰ ਕਿਸੇ ਵਾਹਨ ਦਾ ਤਿੰਨ ਵਾਰ ਓਵਰਲੋਡਿੰਗ ਦਾ ਚਲਾਨ ਕਰ ਦਿੱਤਾ ਜਾਂਦਾ ਹੈ ਤਾਂ ਊਸ ਦਾ ਰਜਿਸਟ੍ਰੇਸ਼ਣ ਰਿਨਯੂ ਨਹੀਂ ਹੋ ਸਕਦਾ ਹੈ। ਅਜਿਹੇ ਹੀ ਦੋ ਵਾਰ ਓਵਰਲੋਡ ਦਾ ਚਾਲਾਨ ਹੋਣ ਵਾਲੇ ਡਰਾਈਵਰ ਦਾ ਲਾਇਸੈਂਸ ਰੱਦ ਹੋ ਸਕਦਾ ਹੈ। ਸਰਕਾਰ ਦੇ ਇੰਨ੍ਹਾਂ ਨਿਯਮਾਂ ਦੀ ਜਿਲ੍ਹਾ ਵਿਚ ਪਾਲਣਾ ਸਕੀਨੀ ਕੀਤੀ ਜਾਵੇ। ਕਿਸੇ ਵੀ ਸੂਰਤ ਵਿਚ ਓਵਰਲੋਡ ਨਾ ਹੋਣ ਦੇਣ।

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਬਨਾਉਣ ਦੇ ਦਿੱਤੇ ਨਿਰਦੇਸ਼, ਹਰ ਹਫਤੇ ਓਵਰਲੋਡ ਦੇ ਮਾਮਲੇ ਦੀ ਸਮੀਖਿਆ ਕਰੇਗੀ ਕਮੇਟੀ

ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗਲ ਕਰਦੇ ਹੋਏ ਉਦਯੋਗ ਮੰਤਰੀ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਕੁੱਲ 14 ਸ਼ਿਕਾਇਤਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 9 ਦਾ ਮੌਕੇ 'ਤੇ ਹੱਲ ਕਰ ਦਿੱਤਾ ਗਿਆ ਹੈ। ਬਾਕੀ ਨੂੰ ਅਗਲੀ ਮੀਟਿੰਗ ਲਈ ਪੈਂਡਿੰਗ ਰੱਖਿਆ ਗਿਆ ਹੈ ਅਤੇ ਇੰਨ੍ਹਾਂ ਦੇ ਹੱਲ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਓਵਰਲੋਡ ਨੂੰ ਲੈ ਕੇ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਾਗਰਿਕਾਂ ਦੀ ਜਾਣ ਮਾਲ ਦੀ ਸੁਰੱਖਿਆ ਸਰਕਾਰ ਦੀ ਜਿਮੇਵਾਰੀ ਹੈ। ਉਨ੍ਹਾਂ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇਕ ਕਮੇਟੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਹਰ ਹਫਤੇ ਓਵਰਲੋਡ ਦੇ ਮਾਮਲੇ ਦੀ ਸਮੀਖਿਆ ਕਰੇਗੀ। ਸ੍ਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਦਾਦਰੀ ਖੇਤਰ ਵਿਚ ਉਦਯੋਗ ਸਥਾਪਿਤ ਕਰਨ ਦੀ ਅਪਾਰ ਸੰਭਾਵਨਾ ਹੈ ਅਤੇ ਇਸ ਦੇ ਲਈ ਸਹੀ ਜਮੀਨ ਉਪਲਬਧ ਹੋਣ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸਾਰੀ ਰਸਮੀ ਕਾਰਵਾਈਆਂ ਪੂਰੀ ਕਰ ਕੇ ਦਾਦਰੀ ਖੇਤਰ ਵਿਚ ਵਿਕਾਸ ਨੂੰ ਤੇਜੀ ਦਿੱਤੀ ਜਾਵੇਗੀ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ