Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

July 19, 2024 06:32 PM
SehajTimes
ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ-ਵਿਧਾਇਕ ਕੁਲਵੰਤ ਸਿੰਘ
 
ਕਿਹਾ, ਆਪ ਦੀ ਸਰਕਾਰ ਆਪ ਦੇ ਦੁਆਰ ਉਪਰਾਲੇ ਨੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਕੀਤੀ
 
ਡਿਪਟੀ ਕਮਿਸ਼ਨਰ ਨੇ ਹੜ੍ਹ ਦੇ ਪਾਣੀ ਨਾਲ ਸੜਕਾਂ ਦੀਆਂ ਖੁਰੀਆਂ ਬਰਮਾਂ ਦਾ ਸਪੈਸ਼ਲ ਕੇਸ ਬਣਾ ਕੇ ਮੁਰੰਮਤ ਕਰਵਾਉਣ ਦੇ ਦਿੱਤੇ ਨਿਰਦੇਸ਼
 
ਸ਼ੁਤਰਾਣਾ : ਅੱਜ ਹਲਕੇ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗੇ ਜਨ ਸੁਵਿਧਾ ਕੈਂਪ ਮੌਕੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੇ। ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਤਰਾਣਾ ਤੋਂ ਕਰੀਮਨਗਰ ਨੂੰ ਜਾਂਦੀ ਸੜਕ ਦੀਆਂ ਬਰਮਾਂ ਹੜ੍ਹਾਂ ਕਰਕੇ ਖੁਰਨ ਦਾ ਮਾਮਲਾ ਤੁਰੰਤ ਹੱਲ ਕਰਨ ਲਈ ਕਹਿਣ 'ਤੇ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਪੈਸ਼ਲ ਕੇਸ ਬਣਾ ਕੇ ਭੇਜਿਆ ਜਾਵੇ ਤਾਂ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਤੇ ਮਸਲੇ ਲੈਕੇ ਪੁੱਜੇ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਵਾਏ। ਉਨ੍ਹਾਂ ਨੇ ਦਿਵਿਆਂਜਨਾਂ ਦੀ ਪੈਨਸ਼ਨ, ਲੋੜਵੰਦਾਂ ਨੂੰ ਟਰਾਈਸਾਇਕਲ, ਸੜਕਾਂ, ਪਾਣੀ ਦੀ ਨਿਕਾਸੀ ਆਦਿ ਸਮੇਤ ਸਥਾਨਕ ਵਾਸੀਆਂ ਦੀਆਂ ਨਿਜੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
 
ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਲਈ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਪਿੰਡ ਵਿੱਚ ਲਗਾਏ ਜਾਣਗੇ ਇਸ ਲਈ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ 'ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜਰੂਰ ਉਠਾਉਣ। ਕੈਂਪ ਦੌਰਾਨ ਐਸ.ਡੀ.ਐਮ. ਰਵਿੰਦਰ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਰਮਨ ਕੁਮਾਰ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਮੰਡਲ ਭੂਮੀ ਰੱਖਿਆ ਅਫ਼ਸਰ ਨਿੱਧੀ ਬੱਤਾ, ਐਸ.ਐਮ.ਓ. ਸ਼ੈਲੀ ਜੇਤਲੀ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ 'ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ। ਪਿੰਡ ਵਾਸੀਆਂ ਹਰਦੀਪ ਸਿੰਘ, ਰੁਲਦਾ ਸਿੰਘ, ਸ਼ੀਬਾ ਰਾਮ ਸਮੇਤ ਇਲਾਕੇ ਦੇ ਪਤਵੰਤਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਕੈਂਪ ਵਾਸਤੇ ਧੰਨਵਾਦ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ