Wednesday, September 17, 2025

Malwa

ਪਟਿਆਲਾ ਜ਼ਿਲ੍ਹੇ ਦੇ 100 ਫ਼ੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਆਨਲਾਈਨ ਕਲਾਸਾਂ

May 10, 2021 06:26 PM
SehajTimes

ਪਟਿਆਲਾ : ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਪੜ੍ਹਾਉਣ ਦਾ ਕੰਮ ਨਿਰੰਤਰ ਜਾਰੀ ਹੈ। ਜਿਸ ਤਹਿਤ ਪਟਿਆਲਾ ਜ਼ਿਲ੍ਹਾ ਪੰਜਾਬ ਦੇ ਉਨ੍ਹਾਂ 12 ਜ਼ਿਲ੍ਹਿਆਂ 'ਚ ਸ਼ਾਮਲ ਹੈ, ਜਿਸ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਜ਼ੂਮ ਤੇ ਵਟਸ ਐਪ ਰਾਹੀਂ ਵਿਦਿਆਰਥੀਆਂ ਨੂੰ ਹਰ ਰੋਜ਼ ਸਕੂਲ ਵਾਂਗ ਹੀ ਪੜ੍ਹਾਇਆ ਜਾ ਰਿਹਾ ਹੈ ਅਤੇ ਡੀ.ਡੀ. ਪੰਜਾਬੀ ਚੈਨਲ ਰਾਹੀਂ ਸੋਮਵਾਰ ਤੋਂ ਸ਼ਨੀਵਾਰ ਤੱਕ ਵਿਭਾਗ ਦੇ ਮਾਹਿਰ ਅਧਿਆਪਕਾਂ ਵੱਲੋਂ ਪੜ੍ਹਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਸਕੂਲ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਗਈ ਐਜੂਕੇਅਰ ਐਪ ਰਾਹੀਂ ਵੀ ਵਿਸ਼ਾ ਵਾਰ ਪੜ੍ਹਾਈ ਕਰ ਰਹੇ ਹਨ।  ਉਕਤ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਦੇ ਵਿਲੱਖਣ ਯਤਨਾਂ ਸਦਕਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ ਦੌਰਾਨ ਹੁਣ ਤੱਕ 8.45 ਫ਼ੀਸਦੀ ਦਾਖਲਾ ਵਧਿਆ ਹੈ, ਜਿਸ ਤਹਿਤ 15948 ਨਵੇਂ ਵਿਦਿਆਰਥੀ ਦਾਖਲ ਹੋਏ ਹਨ। ਜਿਨ੍ਹਾਂ 'ਚ 12905 ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹੱਟ ਕੇ ਆਏ ਹਨ। ਇਸ ਤਰ੍ਹਾਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪਿਛਲੇ ਸੈਸ਼ਨ 'ਚ ਦਾਖਲ 188724 ਵਿਦਿਆਰਥੀਆਂ ਦੇ ਮੁਕਾਬਲੇ ਇਸ ਵਾਰ 204672 ਵਿਦਿਆਰਥੀ ਦਾਖਲ ਹਨ। ਇਹ ਦਾਖਲਾ ਅਜੇ ਹੋਰ ਵਧਣ ਦੀ ਉਮੀਦ ਹੈ।
ਡੀ.ਈ.ਓ. (ਸੈ.ਸਿੱ.) ਹਰਿੰਦਰ ਕੌਰ ਨੇ ਦੱਸਿਆ ਕਿ ਸੈਕੰਡਰੀ ਵਿੰਗ 'ਚ ਇਸ ਵਾਰ ਪਿਛਲੇ ਸੈਸ਼ਨ ਨਾਲੋਂ 9.74 ਫ਼ੀਸਦੀ ਦਾਖਲਾ ਵਧਿਆ ਹੈ। ਪਿਛਲੇ ਸੈਸ਼ਨ 'ਚ ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ 'ਚ 102146 ਵਿਦਿਆਰਥੀ ਸਨ ਤੇ ਇਸ ਵਾਰ ਇਹ ਅੰਕੜਾ 112100 ਤੱਕ ਪੁੱਜ ਗਿਆ ਹੈ। ਇਸੇ ਤਰ੍ਹਾਂ ਡੀ.ਈ.ਓ. (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 6.92 ਫ਼ੀਸਦੀ (5994 ਵਿਦਿਆਰਥੀ) ਦਾਖਲਾ ਵਧਿਆ ਹੈ। ਪਿਛਲੇ ਸੈਸ਼ਨ 'ਚ ਪ੍ਰਾਇਮਰੀ ਵਿੰਗ 'ਚ 86578 ਵਿਦਿਆਰਥੀ ਸਨ ਤੇ ਇਸ ਵਾਰ ਇਹ ਗਿਣਤੀ 92572 ਤੱਕ ਪੁੱਜ ਗਈ ਹੈ।
ਤਸਵੀਰ:- ਸਰਕਾਰੀ ਸੈਕੰਡਰੀ ਸਕੂਲ ਸੇਹਰਾ ਦੇ ਪ੍ਰਿੰ. ਭਰਪੂਰ ਸਿੰਘ ਲੌਟ ਜ਼ੂਮ ਐਪ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਜਾਇਜ਼ਾ ਲੈਂਦੇ ਹੋਏ। ਦੂਸਰੀ ਤਸਵੀਰ ਸਾਇੰਸ ਮਿਸਟ੍ਰੈਸ ਮਨਪ੍ਰੀਤ ਕੌਰ ਯੂ ਟਿਊਬ ਲੈਕਚਰ ਰਾਹੀਂ ਬੱਚਿਆਂ ਨੂੰ ਪੜ੍ਹਾਉਂਦੀ ਹੋਈ।

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ