Monday, November 03, 2025

Chandigarh

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

July 19, 2024 07:17 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ