Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

July 19, 2024 07:46 PM
SehajTimes

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼ ਸਮਾਜਿਕ ਬੁਰਾਈਆਂ ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ ਪਾਉਣ ਵਿੱਚ ਮੀਡੀਆ ਵੱਲੋਂ ਨਿਭਾਏ ਜਾ ਸਕਦੇ ਵਡਮੁੱਲੇ ਯੋਗਦਾਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ੍ਰੀਮਤੀ ਗਿੱਲ ਨੇ ਮੀਡੀਆ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀਆਂ ਜਾਣ ਵਾਲੀਆਂ ਕਈ ਅਹਿਮ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਮੀਡੀਆ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਅਤੇ ਲਿੰਗ ਨਾ-ਬਰਾਬਰੀ ਵਰਗੇ ਗੰਭੀਰ ਮਸਲਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਤਾਂ ਜੋ ਔਰਤਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਔਰਤਾਂ ਦੇ ਹਿੱਤਾਂ ਦੀ ਰਾਖੀ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਸ਼੍ਰੀਮਤੀ ਗਿੱਲ ਨੇ ਰੋਪੜ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਦੇ ਦੌਰੇ ਸਬੰਧੀ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ, ਜਿੱਥੇ ਉਨ੍ਹਾਂ ਨੂੰ ਅਜਿਹੇ ਨੌਜਵਾਨਾਂ ਦੇ ਮਾਮਲਿਆਂ ਦਾ ਵੀ ਪਤਾ ਲੱਗਾ ਜਿੰਨ੍ਹਾਂ ਨੇ ਢੁਕਵੇਂ ਦਸਤਾਵੇਜ਼ਾਂ ਤੋਂ ਬਿਨਾਂ ਹੀ ਨੌਕਰੀਆਂ ਪ੍ਰਾਪਤ ਕੀਤੀਆਂ ਸਨ ਅਤੇ ਹੁਣ ਖੁਦ ਨੂੰ ਕੰਪੀਆਂ ਦੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ । ਨੌਕਰੀ ਦੇ ਇਕਰਾਰਨਾਮੇ ਜਾਂ ਨਿਯੁਕਤੀ ਪੱਤਰਾਂ ਤੋਂ ਬਿਨਾਂ, ਕਰਮਚਾਰੀ ਅਕਸਰ ਹੀ ਧੱਕੇ ਦਾ ਸ਼ਿਕਾਰ ਹੋ ਜਾਂਦੇ ਹਨ । ਉਨ੍ਹਾਂ ਅਜਿਹੇ ਹਾਲਾਤਾਂ ਕਾਰਨ ਪਹਿਲਾਂ ਹੀ ਜੇਲ੍ਹਾਂ ਵਿੱਚ ਬੰਦ ਅਨੇਕਾਂ ਕੁੜੀਆਂ ਦੀ ਚਿੰਤਾਜਨਕ ਸਥਿਤੀ ਨੂੰ ਉਜਾਗਰ ਕਰਦਿਆਂ ਮੀਡੀਆ ਨੂੰ ਇਨ੍ਹਾਂ ਮੁੱਦਿਆਂ ’ਤੇ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਤਾਂ ਜੋ ਨੌਜਵਾਨ ਪੀੜ੍ਹੀ ਇਸ ਤੋਂ ਲਈ ਢੁਕਵਾਂ ਸਬਕ ਲੈ ਸਕੇ। ਮੀਡੀਆ ਦੀ ਭੂਮਿਕਾ ਬਾਰੇ ਚਰਚਾ ਕਰਨ ਦੇ ਨਾਲ-ਨਾਲ ਸ੍ਰੀਮਤੀ ਗਿੱਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੀਆਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਇਹ ਜ਼ਰੂਰੀ ਹੈ ਕਿ ਮਾਪੇ ਧੀਆਂ ਨਾਲ ਦੋਸਤਾਨਾ ਵਿਹਾਰ ਕਰਨ। ਸਮਾਗਮ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੱਲੋਂ ਵੀ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਸਮੇਤ ਵੱਖ-ਵੱਖ ਮੀਡੀਆ ਕਰਮੀ ਵੀ ਹਾਜ਼ਰ ਸਨ ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ