Tuesday, September 16, 2025

Haryana

ਅਗਨੀਵੀਰਾਂ ਦੀ ਭਲਾਈ ਲਈ ਹਰਿਆਣਾ ਸਰਕਾਰ ਵੱਲੋਂ ਚਲਾਈ ਯੋਜਨਾ 'ਤੇ ਪ੍ਰਧਾਨ ਮੰਤਰੀ ਨੇ ਦਿਖਾਈ ਵਿਸ਼ੇਸ਼ ਦਿਲਚਸਪੀ

July 20, 2024 12:55 PM
SehajTimes

ਗਰੀਬ ਨੂੰ ਚਿੰਤਾ ਦੀ ਜਰੂਰਤ ਨਹੀਂ, ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਵਿਜਨ ਵਿਚ ਗਰੀਬ ਭਲਾਈ ਸੱਭ ਤੋਂ ਉੱਪਰ - ਮੁੱਖ ਮੰਤਰੀ

10 ਸਾਲਾਂ ਤੋਂ ਸੂਬੇ ਦੇ ਵਿਕਾਸ ਵਿਚ ਆਇਆ ਵੱਡਾ ਬਦਲਾਅ - ਨਾਇਬ ਸੈਨੀ

ਚੰਡੀਗੜ੍ਹ :  ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਧਾਨ ਮੰਤਰੀ ਆਵਾਸ 'ਤੇ ਮੁਲਾਕਾਤ ਕਰ ਹਰਿਆਣਾ ਵਿਚ ਚਲਾਈ ਰਹੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨਾਲ ਅਗਨੀਵੀਰ ਤੇ ਸੂਬੇ ਤੇ ਕੇਂਦਰ ਸਰਕਾਰ ਵੱਲੋਂ ਗਰੀਬ ਭਲਾਈ ਲਈ ਚਲਾਈ ਜਾ ਰਹੀ ਯੋਜਨਾਵਾਂ 'ਤੇ ਵਿਸਤਾਰ ਨਾਲ ਚਰਚਾ ਕੀਤੀ।

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਪੱਤਰਕਾਰਾਂ ਨਾਲ ਗਲਬਾਤ ਵਿਚ ਕਿਹਾ ਕਿ ਹਰਿਆਣਾ ਦੇ ਅਗਨੀਵੀਰਾਂ ਨੂੰ ਸੂਬਾ ਸਰਕਾਰ ਵੱਲੋਂ ਵੱਡਾ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ। ਅਗਨੀਵੀਰਾਂ ਨੁੰ ਸਰਕਾਰ ਨੌਕਰੀਆਂ ਦੀ ਭਰਤੀ ਵਿਚ 10 ਫੀਸਦੀ ਹੋਰੀਜੋਂਟਲ ਰਾਖਵਾਂ ਦਾ ਲਾਭ ਤੇ ਉਮਰ ਵਿਚ 5 ਤੇ 3 ਸਾਲ ਦੀ ਨਿਯਮ ਅਨੁਸਾਰ ਛੋਟ, ਰੁਜਗਾਰ ਲਈ 5 ਲੱਖ ਤਕ ਕਰਜਾ ਬਿਨ੍ਹਾਂ ਵਿਆਜ ਦੇਣ ਸਮੇਤ ਵੱਖ-ਵੱਖ ਫੈਸਲੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਯੋਜਨਾ 'ਤੇ ਪ੍ਰਧਾਨ ਮੰਤਰੀ ਦਾ ਫੋਕਸ ਹੈ। ਹਰਿਆਣਾ ਦੀ ਕੋਈ ਇੰਡਸਟਰੀਜ ਅਗਨੀਵੀਰ ਨੁੰ ਨੌਕਰੀ ਦਿੰਦੀ ਹੈ ਤਾਂ ਉਸ ਸੰਸਥਾਨ ਨੂੰ 60 ਹਜਾਰ ਰੁਪਏ ਦੀ ਰਿਬੇਟ ਦਵੇਗੀ। ਪ੍ਰਧਾਨ ਮੰਤਰੀ ਅਗਨੀਵੀਰਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਯੋਜਨਾ ਦੇ ਬਾਰੇ ਧਿਆਨ ਨਾਲ ਸੁਣਿਆ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬ ਵਿਅਕਤੀ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ। ਪ੍ਰਧਾਨ ਮੰਤਰੀ ਜਿਸ ਤਰ੍ਹਾ ਇਕ-ਇਕ ਯੋਜਨਾ ਦੀ ਬਾਰੀਕੀ ਨਾਲ ਫੀਡਬੈਕ ਲੈ ਕਰਹੇ ਹਨ ਉਸ ਤੋਂ ਸਪਸ਼ਟ ਹੈ ਕਿ ਆਖੀਰੀ ਵਿਅਕਤੀ ਤਕ ਯੋਜਨਾ ਦਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਹਰਿਆਣਾ ਵਿਚ ਸੰਚਾਲਿਤ ਕੀਤੀ ਜਾ ਰਹੀ ਯੋਜਨਾਵਾਂ ਦੀ ਵਿਸਤਾਰ ਨਾਲ ਜਾਣਕਾਰੀ ਲਈ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸੰਚਾਲਿਤ ਯੋਜਨਾਵਾਂ ਦੇ ਲਾਗੂ ਕਰਨ 'ਤੇ ਵੀ ਫੀਡਬੈਕ ਲਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵਿਚ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਕੰਮਾਂ ਤੇ ਆਉਣ ਵਾਲੇ ਵਿਧਾਨਸਭਾ ਚੋਣ ਨੁੰ ਲੈ ਕੇ ਵੀ ਚਰਚਾ ਹੋਈ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਪ੍ਰਧਾਨ ਮੰਤਰੀ ਦਾ ਵਿਜਨ ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਅਤੇ ਗਰੀਬ ਵਿਅਕਤੀ ਨੁੰ ਖੁਸ਼ਹਾਲ ਅਤੇ ਮਜਬੂਤ ਬਨਾਉਣ ਦਾ ਹੈ, ਇਸ ਵਿਚ ਹਰਿਆਣਾ ਆਪਣਾ ਯੋਗਦਾਲ ਦਵੇਗਾ। ਹਰਿਆਣਾ ਵਿਚ ਵਿਕਾਸ ਕੰਮਾਂ ਨੁੰ ਗਤੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ।

10 ਸਾਲਾਂ ਵਿਚ ਆਇਆ ਹੈ ਵੱਡਾ ਬਦਲਾਅ

ਪ੍ਰੈਸ ਕਾਨਫ੍ਰੈਂਸ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ 10 ਸਾਲਾਂ ਦੌਰਾਨ ਸੂਬੇ ਵਿਚ ਵੱਡਾ ਬਦਲਾਅ ਆਇਆ ਹੈ। ਤੇਜ ਗਤੀ ਨਾਲ ਕੰਮ ਕਰਵਾਏ ਗਏ ਹਨ। ਹਰ ਜਿਲ੍ਹੇ ਵਿਚ ਸੜਕਾਂ ਦੀ ਮਜਬੂਤੀ ਲਈ ਕੰਮ ਹੋਇਆ ਹੈ, ਫੋਰਲੇਨ ਰੋਡ, ਗ੍ਰੀਨਫੀਲਡ ਤੇ ਐਕਸਪ੍ਰੈਸ ਵੇ ਬਣੇ ਹਲ। ਹਰ ਖੇਤਰ ਵਿਚ ਹਰਿਆਣਾ ਦੇ ਵਿਕਾਸ ਦੀ ਪਹਿਚਾਣ ਬਣੀ ਹੈ।

ਮੋਦੀ ਨੂੰ ਰੋਕਣ ਵਿਚ ਨਾਕਾਮ ਰਿਹਾ ਵਿਰੋਧੀ ਧਿਰ, ਵੱਖ-ਵੱਖ ਹੈ ਉਨ੍ਹਾਂ ਦੀ ਵਿਚਾਰਧਾਰਾਵਾਂ

ਮੁੱਖ ਮੰਤਰੀ ਨੇ ਪ੍ਰੈਸ ਕਾਨਫ੍ਰੈਂਸ ਦੌਰਾਨ ਇਕ ਸੁਆਲ ਦੇ ਜਵਾਬ ਵਿਚ ਕਿਹਾ ਕਿ ਲੋਕਸਭਾ ਚੋਣ ਦੌਰਾਨ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰੋਕਨਾ ਚਾਹੁੰਦਾ ਸੀ ਪਰ ਉਹ ਉਸ ਵਿਚ ਨਾਕਾਮ ਹੋ ਗਏ। ਸ੍ਰੀ ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਸੇਵਕ ਬਣੇ ਹਨ। ਵਿਰੋਧੀ ਧਿਰ ਦੇ ਲੋਕਾਂ ਦੀ ਵੱਖ-ਵੱਖ ਵਿਚਾਰਧਾਰਾਵਾਂ ਹਨ ਅਤੇ ਉਨ੍ਹਾਂ ਦੇ ਕੋਲ ਕੋਈ ਮੁੱਦਾ ਨਹੀਂ ਹੈ। ਵਿਰੋਧੀ ਧਿਰ ਸਿਰਫ ਝੂਠ ਦਾ ਸਹਾਰਾ ਲੈਂਦਾ ਹੈ ਅਤੇ ਜਨਤਾ ਉਨ੍ਹਾਂ ਦੇ ਝੂਠ ਨੂੰ ਸਮਝ ਚੁੱਕੀ ਹੈ।

ਜਿਲ੍ਹਾ ਬਨਾਉਣ ਦੇ ਲਈ ਪੈਰਾਮੀਟਰ ਜਰੂਰੀ

ਡਬਵਾਲੀ ਨੁੰ ਜਿਲ੍ਹਾ ਬਨਾਉਣ ਦੀ ਮੰਗ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਦੇ ਲਈ ਕਮੇਟੀ ਗਠਨ ਕਰ ਰੱਖੀ ਹੈ ਜੋ ਵੀ ਮੰਗ ਆਈ ਹੈ ਉਸ ਨੂੰ ਕਮੇਟੀ ਦੇ ਕੋਲ ਭੇਜ ਦਿੱਤਾ ਜਾਂਦਾ ਹੈ। ਕਮੇਟੀ ਪੈਰਾਮੀਟਰ ਦੇ ਆਧਾਰ 'ਤੇ ਫੈਸਲਾ ਲਵੇਗੀ ਚਾਹੇ ਜਿਲ੍ਹਾ ਬਨਾਉਣ ਦੀ ਮੰਗ ਹੋਵੇ ਜਾਂ ਫਿਰ ਕਿਸੇ ਖੇਤਰ ਨੁੰ ਬਲਾਕ ਬਨਾਉਣ ਦੀ ਮੰਗ ਆਵੇ। ਡਬਵਾਲੀ ਦੀ ਮੰਗ ਨੁੰ ਵੀ ਕਮੇਟੀ ਦੇ ਕੋਲ ਭੇਜਣਗੇ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ