Saturday, October 11, 2025

Chandigarh

 ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ 

July 20, 2024 01:38 PM
SehajTimes
ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਬ ਰਜਿਸਟਰਾਰ ਦਫਤਰ ਦੇ ਐਂਟਰੀ ਗੇਟ 'ਤੇ ਸਥਾਪਤ ਹੈਲਪ ਡੈਸਕ ਦੀ ਥਾਂ ਨੂੰ ਐਸ ਡੀ ਐਮ ਦਫਤਰ ਵਾਲੇ ਪਾਸੇ ਦੀ ਐਂਟਰੀ ਵੱਲ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਡੀ ਏ ਸੀ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸਹੂਲਤ ਦਿੱਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਐਸ.ਡੀ.ਐਮ ਦੀਪਾਂਕਰ ਗਰਗ ਨਾਲ ਮਿਲ ਕੇ ਨਵਾਂ ਅਤੇ ਬਿਹਤਰ ਦਿੱਖ ਵਾਲਾ ਹੈਲਪ ਡੈਸਕ ਆਮ ਲੋਕਾਂ ਨੂੰ ਸਮਰਪਿਤ ਕਰਦਿਆਂ ਦੱਸਿਆ ਕਿ ਇਸ ਨਵੀਂ ਦਿੱਖ ਵਿੱਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਹੈਲਪ ਡੈਸਕ ਦੀ ਭੂਮਿਕਾ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਹੈਲਪ ਡੈਸਕ ਉਨ੍ਹਾਂ ਸਾਰੇ ਵਿਜ਼ਟਰਾਂ (ਡੀ ਸੀ ਕੰਪਲੈਕਸ ਆਉਣ ਵਾਲੇ ਲੋਕਾਂ) ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਮਦਦ ਕਰੇਗਾ, ਜਿਨ੍ਹਾਂ ਨੇ ਉਨ੍ਹਾਂ ਵਿਭਾਗਾਂ ਕੋਲ ਜਾਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਵਸਨੀਕਾਂ ਦੀ ਸਹੀ ਵਿਭਾਗ ਵਿੱਚ ਜਾਣ ਲਈ ਸਹਾਇਤਾ ਲਈ ਸਮਰਪਿਤ ਕਰਮਚਾਰੀਆਂ ਨੂੰ ਹੈਲਪ ਡੈਸਕ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲੀ ਵਾਰ ਡੀ ਏ ਸੀ ਆਉਂਦੇ ਹਨ, ਉਨ੍ਹਾਂ ਨੂੰ ਆਪਣੀ ਸਮੱਸਿਆ ਦਾ ਨਿਪਟਾਰਾ ਕਰਨ ਲਈ ਸਹੀ ਸ਼ਾਖਾ ਜਾਂ ਦਫ਼ਤਰ ਨਾਲ ਸੰਪਰਕ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੈਲਪ ਡੈਸਕ ਉਹਨਾਂ ਦੀ ਲੋੜ ਅਨੁਸਾਰ ਸਹੀ ਦਫਤਰ ਤੱਕ ਪਹੁੰਚਣ ਵਿੱਚ ਉਹਨਾਂ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਦੀ ਭੂਮਿਕਾ ਪਹਿਲੀ ਮੰਜ਼ਿਲ 'ਤੇ ਕਮਰਾ ਨੰਬਰ 262 'ਚ ਸ਼ੁਰੂ ਕੀਤੀ ਸੀ.ਐੱਮ ਵਿੰਡੋ ਅਤੇ ਹੈਲਪ ਸੈਂਟਰ ਨਾਲੋਂ ਹਮੇਸ਼ਾ ਵੱਖਰੀ ਰਹੇਗੀ। ਇਹ ਵਿੰਡੋ ਉਹਨਾਂ ਨੂੰ ਰਾਜ ਦੇ ਸ਼ਿਕਾਇਤ ਪੋਰਟਲ ਨਾਲ ਜੁੜਨ ਵਿੱਚ ਮਦਦ ਕਰਦੀ ਹੈ ਜਿਸਦੀ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਆਪਣੇ ਸਟਾਫ ਦੁਆਰਾ ਸਿੱਧੇ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਐਸ ਡੀ ਐਮ ਦੀਪਾਂਕਰ ਗਰਗ, ਪੀ ਐਨ ਬੀ (ਲੀਡ ਬੈਂਕ) ਡੀ ਜੀ ਐਮ. ਪੰਕਜ ਆਨੰਦ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ (ਪੀਐਨਬੀ) ਐਮ ਕੇ ਭਾਰਦਵਾਜ ਵੀ ਮੌਜੂਦ ਸਨ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ