Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸੁਨਾਮ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ 

July 22, 2024 11:19 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਨਾਗਰਿਕਾਂ ਨੂੰ ਮੁੱਢਲੀਆਂ ਲੋੜਾਂ ਮੁੱਹਈਆ ਕਰਵਾਉਣ ਲਈ ਐਤਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ 1.54 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਉਹਨਾਂ ਦੁਆਰਾ ਸਮੇਂ ਸਮੇਂ ਉਤੇ ਕੀਤੇ ਜਾਂਦੇ ਦੌਰਿਆਂ ਦੇ ਦੌਰਾਨ ਜਿਹੜੇ ਵੀ ਨਿਵਾਸੀ ਉਹਨਾਂ ਨੂੰ ਜ਼ਿੰਦਗੀ ਬਤੀਤ ਕਰਨ ਲਈ ਮੁਢਲੀਆਂ ਸਹੂਲਤਾਂ ਦੀ ਅਣਹੋਂਦ ਬਾਰੇ ਜਾਣੂੰ ਕਰਵਾਉਂਦੇ ਹਨ, ਉਨਾਂ ਸਹੂਲਤਾਂ ਨੂੰ ਘੱਟ ਤੋਂ ਘੱਟ ਸਮੇਂ ਅੰਦਰ ਯਕੀਨੀ ਬਣਾਉਣ ਵਾਸਤੇ ਉਹ ਵਚਨਬੱਧ ਹਨ ਅਤੇ ਇਸੇ ਲੜੀ ਤਹਿਤ ਅੱਜ 29 ਪਿੰਡਾਂ ਵਿੱਚ 50 ਦੇ ਕਰੀਬ ਅਜਿਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਮੁਢਲੀਆਂ ਸਹੂਲਤਾਂ ਵੱਜੋਂ ਲੋਕਾਂ ਦੀ ਵੱਡੀ ਲੋੜ ਹਨ। ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਈ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਇਸ ਏਜੰਡੇ ਨੂੰ ਹਲਕਾ ਸੁਨਾਮ ਵਿੱਚ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਅਧੀਨ ਆਉਂਦੇ ਬਲਾਕ ਭਵਾਨੀਗੜ੍ਹ ਦੇ 3 ਪਿੰਡਾਂ, ਬਲਾਕ ਸੰਗਰੂਰ ਦੇ 13 ਪਿੰਡਾਂ ਅਤੇ ਬਲਾਕ ਸੁਨਾਮ ਦੇ 13 ਪਿੰਡਾਂ ਵਿੱਚ ਇਹ ਵਿਕਾਸ ਕਾਰਜ ਆਰੰਭ ਹੋ ਗਏ ਹਨ ਜਿਨਾਂ ਨੂੰ ਅਗਲੇ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਨ ਤੇ ਆਦੇਸ਼ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵਸਦੇ ਲੋਕ ਉਹਨਾਂ ਦਾ ਆਪਣਾ ਪਰਿਵਾਰ ਹਨ ਅਤੇ ਆਪਣੇ ਇਸ ਪਰਿਵਾਰ ਦੀ ਹਰ ਲੋੜ ਨੂੰ ਪੂਰਾ ਕਰਨ ਵਿੱਚ ਉਹ ਕੋਈ ਕਸਰ ਬਾਕੀ ਨਹੀਂ ਛੱਡ ਰਹੇ । ਉਹਨਾਂ ਦੱਸਿਆ ਕਿ ਨਿਵਾਸੀਆਂ ਦੀ ਹਰ ਮੰਗ ਉੱਤੇ ਧਿਆਨ ਕੇਂਦਰਿਤ ਕਰਦੇ ਹੋਏ ਪੜਾਅਵਾਰ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਜ ਤੋਂ ਆਰੰਭ ਹੋ ਰਹੇ ਇਹ ਵਿਕਾਸ ਕਾਰਜ ਲੰਬੇ ਸਮੇਂ ਤੋਂ ਅਣਗੌਲੇ ਜਾਣ ਕਾਰਨ ਪਿੰਡਾਂ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੇ ਸਨ ਜਿਨਾਂ ਵਿੱਚ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਦੇ ਪੁਖਤਾ ਪ੍ਰਬੰਧ , ਪਿੰਡਾਂ ਵਿੱਚ ਬਣੀਆਂ ਧਰਮਸ਼ਾਲਾਵਾਂ ਦੇ ਕੰਮਾਂ ਨੂੰ ਪੂਰਾ ਕਰਨ ਤੇ ਮੁਰੰਮਤ, ਆਵਾਜਾਈ ਲਈ ਮਿਆਰੀ ਰਸਤੇ ਬਣਾਉਣ, ਗਲੀਆਂ ਦੇ ਖੜਵੰਜੇ ਆਦਿ ਜ਼ਰੂਰਤਾਂ ਸ਼ਾਮਲ ਹਨ।
ਇਸ ਮੌਕੇ ਬਲਜਿੰਦਰ ਸਿੰਘ ਬਲਾਕ ਪ੍ਰਧਾਨ, ਗੁਰਿੰਦਰ ਸਿੰਘ ਬਲਾਕ ਪ੍ਰਧਾਨ, ਸੁੱਖ ਸਾਹੋਕੇ ਬਲਾਕ ਪ੍ਰਧਾਨ, ਜਗਵੀਰ ਸਿੰਘ ਅਕਬਰਪੁਰ, ਗੁਰਦੀਪ ਸਿੰਘ ਤਕੀਪੁਰ, ਗੁਰਤੇਜ ਸਿੰਘ, ਅਵਤਾਰ ਸਿੰਘ ਤਾਰੀ, ਕੁਲਵਿੰਦਰ ਸਿੰਘ ਫੌਜੀ, ਜੱਗਾ ਝਾੜੋਂ, ਮਨਜੀਤ ਢੱਡਰੀਆਂ, ਗੋਪੀ ਢੱਡਰੀਆਂ, ਦਵਿੰਦਰ ਸਿੰਘ, ਸਾਹਿਬ ਸਿੰਘ, ਜੱਗਾ ਸਾਹੋਕੇ, ਜੋਧ ਸਿੰਘ ਵੀ ਹਾਜ਼ਿਰ ਸਨ।

Have something to say? Post your comment