Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੈਡਮ ਕਾਂਤਾ ਸ਼ਰਮਾ ਦੀ ਪੁਸਤਕ 'ਯਾਦਾਂ ਭਰੀ ਚੰਗੇਰ' 'ਤੇ ਵਿਚਾਰ ਚਰਚਾ,

July 22, 2024 11:23 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਾਹਿਤ ਸਭਾ ਸੁਨਾਮ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਵਨ ਕੁਮਾਰ ਹੋਸੀ ਤੇ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੈਡਮ ਸ਼ਸ਼ੀ ਲਤਾ ਦੀ ਵੱਡੀ ਭੈਣ ਪ੍ਰਿੰਸੀਪਲ ਕਾਂਤਾ ਸ਼ਰਮਾ ਵੱਲੋਂ ਲਿਖੀ ਪੁਸਤਕ "ਯਾਦਾਂ ਭਰੀ ਚੰਗੇਰ" 'ਤੇ ਵਿਚਾਰ ਚਰਚਾ ਕੀਤੀ ਗਈ। ਪੁਸਤਕ ਦੀ ਜਾਣ ਪਛਾਣ ਕਰਵਾਉਂਦਿਆਂ ਸਭਾ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਨੇ ਕਿਹਾ ਕਿ ਕਾਂਤਾ ਸ਼ਰਮਾ ਦੀ ਇਹ ਪਲੇਠੀ ਪੁਸਤਕ ਹੈ। ਇਸ ਵਿੱਚ ਲੇਖਿਕਾ ਨੇ ਆਪਣੀ ਜ਼ਿੰਦਗੀ ਦੀਆਂ ਖੱਟੀਆਂ ਮਿੱਠੀਆਂ ਯਾਦਾਂ ਦਾ ਲੇਖਾ ਜੋਖਾ ਕਰਦਿਆਂ ਆਪਣੇ ਪ੍ਰੋੜ ਅਨੁਭਵ ਦਾ ਉਹ ਨਿਚੋੜ ਪੇਸ਼ ਕੀਤਾ ਹੈ ਜੋ ਜ਼ਿੰਦਗੀ ਨੂੰ ਜਾਨਣ ਅਤੇ ਮਾਨਣ ਦਾ ਬੋਧ ਪ੍ਰਦਾਨ ਕਰਦਾ ਹੈ। ਅਜਿਹਾ ਪ੍ਰੋੜ ਗਿਆਨ ਹੀ ਸਮਾਜਿਕ ਸੋਚ ਨੂੰ ਸੁਰ ਤਾਲ ਵਿੱਚ ਰੱਖਦਾ ਹੈ। ਮਾਸਟਰ ਦਲਬਾਰ ਸਿੰਘ ਨੇ ਕਿਹਾ ਕਿ ਅਧਿਆਪਨ ਕਾਰਜ ਦੇ ਨਾਲ ਨਾਲ ਮੈਡਮ ਕਾਂਤਾ ਸ਼ਰਮਾ ਦੀ ਪੰਜਾਬੀ ਸਾਹਿਤ ਲਈ ਇਹ ਵਡਮੁੱਲੀ ਦੇਣ ਹੈ। ਸਾਹਿਤ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਵੱਲੋਂ ਮੈਡਮ ਕਾਂਤਾ ਸ਼ਰਮਾ ਨੂੰ ਇੱਕ ਵਧੀਆ ਪੁਸਤਕ ਲਿਖਣ ਲਈ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਾਰੀ ਉਮਰ ਮੁਲਾਜ਼ਮ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਵਰਗੀ ਰਣਬੀਰ ਢਿੱਲੋਂ ਨੂੰ ਸਭਾ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਦੇਸ਼ ਦੀ ਆਜ਼ਾਦੀ ਲਈ ਆਪਾ ਕੁਰਬਾਨ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਦੀ ਸਭਾ ਵਿੱਚ ਹੋਏ ਕਵੀ ਦਰਬਾਰ ਮੌਕੇ ਜਸਵੰਤ ਸਿੰਘ ਅਸਮਾਨੀ, ਜੰਗੀਰ ਸਿੰਘ ਰਤਨ, ਐਡਵੋਕੇਟ ਰਮੇਸ਼ ਕੁਮਾਰ ਸ਼ਰਮਾ, ਭੋਲਾ ਸਿੰਘ ਸੰਗਰਾਮੀ, ਸੁਲੱਖਣ ਸਿੰਘ ਨਿਰਾਲਾ, ਹਰਮੇਲ ਸਿੰਘ, ਮਿਲਖਾ ਸਿੰਘ ਸਨੇਹੀ, ਚਮਕੌਰ ਸਿੰਘ, ਪ੍ਰੀਤ ਗੋਰਖਾ ਬਖਸ਼ੀ ਵਾਲਾ,ਪਵਨ ਕੁਮਾਰ ਹੋਸੀ, ਬਲਜਿੰਦਰ ਈਲਵਾਲ, ਸਾਹਿਬ ਬੀ ਸੁਨਾਮੀ, ਮਾਸਟਰ ਦਲਬਾਰ ਸਿੰਘ, ਜਸਵੀਰ ਸਿੰਘ ਸਰਾਓ, ਗੁਰਮੀਤ ਸੁਨਾਮੀ, ਬਲਜੀਤ ਸਿੰਘ ਬੰਸਲ ਅਤੇ ਸਤਿਗੁਰ ਸੁਨਾਮੀ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਸ਼ਾਨਦਾਰ ਹਾਜ਼ਰੀ ਲਗਵਾਈ। ਇਸ ਮੌਕੇ ਲੱਖਾ ਸਿੰਘ, ਗੁਰ ਫਤਿਹ ਸਿੰਘ ਅਤੇ ਹਨੀ ਸੰਗਰਾਮੀ ਹਾਜ਼ਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਜੰਗੀਰ ਸਿੰਘ ਰਤਨ ਵੱਲੋਂ ਬਾਖ਼ੂਬੀ ਨਿਭਾਈ ਗਈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ