Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਬਹਾਲ ਰੱਖਣ ਲਈ ਗਰਿੱਡ ਤੋਂ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਪਾਈ ਜਾਵੇਗੀ : ਡਾ. ਬਲਬੀਰ ਸਿੰਘ 

July 22, 2024 11:57 AM
SehajTimes
ਮੈਡੀਕਲ ਵਿਦਿਆਰਥਣ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ, ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਗਠਿਤ 
 
ਪਟਿਆਲਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਸਬੰਧੀ ਪੰਜਾਬ ਰਾਜ ਬਿਜਲੀ ਨਿਗਮ ਦੇ ਸੀ ਐਮ ਡੀ ਇੰਜ. ਬਲਦੇਵ ਸਿੰਘ ਸਰਾਂ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਸਮੇਤ ਲੋਕ ਨਿਰਮਾਣ ਦੇ ਇਲੈਕਟਰੀਕਲ ਵਿੰਗ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਕਿਉਂਕਿ ਮਰੀਜਾਂ ਦੀ ਜਾਨ ਬਚਾਊ ਯੰਤਰ ਬਿਜਲੀ ‘ਤੇ ਹੀ ਚੱਲਦੇ ਹਨ, ਇਸ ਕਰਕੇ ਇਥੇ ਬਿਜਲੀ ਨਹੀਂ ਜਾਣੀ ਚਾਹੀਦੀ, ਜਿਸ ਲਈ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਕੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮਰੀਜਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਤੌਰ ‘ਤੇ ਪ੍ਰਦਾਨ ਕਰਨ ਦੌਰਾਨ ਬਿਜਲੀ ਜਾਣ ਆਦਿ ਦੀਆਂ ਰੁਕਾਵਟਾਂ ਦੂਰ ਕਰਨ ਦੀ ਹਦਾਇਤ ਕੀਤੀ ਗਈ ਹੈ।ਇਸਦੇ ਮੱਦੇਨਜਰ ਬਿਜਲੀ ਨਿਗਮ ਵਲੋੰ ਰਜਿੰਦਰਾ ਹਸਪਤਾਲ ਨੂੰ ਬਿਜਲੀ ਸਪਲਾਈ ਲਈ ਪਹਿਲਾਂ ਪਈਆਂ 66-66 ਕੇ.ਵੀ. ਦੀਆਂ ਦੋ ਲਾਇਨਾਂ ਦੇ ਨਾਲ ਗਰਿੱਡ ਤੋਂ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਪਾਈ ਜਾਵੇਗੀ ਤਾਂ ਕਿ ਭਵਿੱਖ ਵਿੱਚ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖਣ ‘ਚ ਕੋਈ ਦਿੱਕਤ ਨਾ ਆਵੇ।
 
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਹਸਪਤਾਲ ਵਿਖੇ ਦੋ ਦਰਜਨ ਦੇ ਕਰੀਬ ਜੈਨਰੇਟਰਾਂ ਨੂੰ ਐਮਰਜੈਂਸੀ ਸਮੇਂ ਵਰਤਣ ਲਈ ਲੋੜੀਂਦਾ ਵਾਧੂ ਡੀਜਲ ਜਮ੍ਹਾਂ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਬਿਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਇਲੈਕਟਰੀਕਲ ਵਿੰਗ ਅਤੇ ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੀ ਟੀਮ ਬਣਾ ਕੇ ਹਸਪਤਾਲ ਦੀ ਬਿਜਲੀ ਸਪਲਾਈ ਬਾਬਤ ਕਮੀਆਂ ਦਾ ਪਤਾ ਲਗਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸੇ ਦੌਰਾਨ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਦੀ ਐਨਸਥੀਸੀਆ ਵਿਭਾਗ ਦੀ ਤੀਜੇ ਸਾਲ ਦੀ ਜੂਨੀਅਰ ਰੈਜੀਡੈਂਟ ਸੁਭਾਸ਼ਨੀ ਦੀ ਅਚਨਚੇਤ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੱਸਿਆ ਕਿ ਉਨ੍ਹ੍ਹਾਂ ਨੇ ਵਿਦਿਆਰਥਣ ਦੇ ਤਮਿਲਨਾਡੂ ਤੋਂ ਆਏ ਮਾਪਿਆਂ ਨਾਲ ਵੀ ਮਿਲਕੇ ਆਪਣੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਤੇ ਹੋਰ ਮਸਲਿਆਂ ਦੇ ਹੱਲ ਲਈ ਕਾਲਜ ਵਿੱਚ ਇੱਕ ਕਮੇਟੀ ਵੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਦਕਿ ਕਾਲਜ ਦੇ ਡਾਇੲੈਕਟਰ ਪ੍ਰਿੰਸੀਪਲ ਨੂੰ ਜੂਨੀਅਰ ਰੈਜੀਡੈਂਟ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੀ ਇੱਕ ਵੱਖਰੀ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ ਹਨ। ਬੈਠਕ ਦੌਰਾਨ ਏ. ਡੀ. ਸੀ (ਜ) ਕੰਚਨ, ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਵੰਡ ਡੀ.ਪੀ.ਐਸ ਗਰੇਵਾਲ, ਕਰਨਲ ਜੇ.ਵੀ. ਸਿੰਘ, ਲੋਕ ਨਿਰਮਾਣ ਦੇ ਇਲੈਕਟਰੀਕਲ ਵਿੰਗ ਤੇ ਬਿਜਲੀ ਨਿਗਮ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ