Thursday, August 21, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Chandigarh

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 4 ਅਗਸਤ ਨੂੰ

July 22, 2024 12:12 PM
SehajTimes

ਟਰਾਇਲ ਪੋਲੋ ਗਰਾਊਂਡ, ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ

ਲੜਕੇ ਲੜਕੀਆਂ (12 ਤੋਂ 14 ਸਾਲ) ਲੈ ਸਕਦੇ ਨੇ ਹਿੱਸਾ



ਮੋਹਾਲੀ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ। ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ।



ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ। ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010, 2011, 2012, ਪਟਿਆਲਾ ਵਿਖੇ ਕਰਵਾਏ ਜਾਣ ਵਾਲੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ,ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਅਧਾਰ ਕਾਰਡ, ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 4 ਅਗਸਤ ਨੂੰ ਪੋਲੋ ਗਰਊਡ, ਪਟਿਆਲਾ ਦੇ ਸਟੇਡੀਅਮ ਵਿਖੇ ਰਿਪੋਰਟ ਕਰਨ ਤੇ ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਇੰਚਾਰਜ ਬਖਸ਼ੀਸ਼ ਸਿੰਘ ਨਾਲ ਫੋਨ ਨੰਬਰ 9872409600 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ : 98 ਨਸ਼ਾ ਤਸਕਰ ਕਾਬੂ

ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ : ਬਰਿੰਦਰ ਕੁਮਾਰ ਗੋਇਲ