Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਨੇ ਕੀਤਾ ਯੂਨੀਵਰਸਿਟੀ ਦੇ ਮੋਹਾਲੀ ਕੇਂਦਰ ਦਾ ਦੌਰਾ

July 22, 2024 02:00 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਵੱਲੋਂ ਯੂਨੀਵਰਸਿਟੀ ਦੇ ਮੋਹਾਲੀ ਸਥਿਤ ਕੇਂਦਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਆਪਣੇ ਇਸ ਦੌਰੇ ਦੌਰਾਨ 2024-25 ਸੈਸ਼ਨ ਦੇ ਦਾਖ਼ਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਇਸ ਵਾਰ ਇਸ ਕੇਂਦਰ ਦੇ ਦਾਖ਼ਲਿਆਂ ਵਿੱਚ ਚੋਖਾ ਵਾਧਾ ਹੋਇਆ ਹੈ। ਪ੍ਰੋ. ਏ. ਕੇ. ਤਿਵਾੜੀ ਨੇ ਇਸ ਗੱਲ ਉੱਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇਸ ਕੇਂਦਰ ਵਿੱਚ ਪਿਛਲੇ ਸੈਸ਼ਨ ਦੌਰਾਨ ਦਾਖ਼ਲਿਆਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਵਾਰ ਹੁਣ ਤੱਕ ਬੀ. ਐੱਸ. ਸੀ ਕੰਪਿਊਟਰ ਸਾਇੰਸ ਵਿੱਚ 50 ਦਾਖ਼ਲੇ ਹੋ ਚੁੱਕੇ ਹਨ। ਇਸੇ ਤਰ੍ਹਾਂ ਐੱਮ.ਬੀ.ਏ. ਦੇ ਕੋਰਸ ਵਿੱਚ ਵੀ ਚੰਗੇ ਦਾਖ਼ਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਸ੍ਰੀ ਕੇ. ਕੇ. ਯਾਦਵ ਦੀ ਅਗਵਾਈ ਵਿੱਚ ਹੁਣ ਇਹ ਕੇਂਦਰ ਤਰੱਕੀ ਦੀਆਂ ਲੀਹਾਂ ਉੱਤੇ ਪੈ ਚੁੱਕਿਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਇਸ ਕੇਂਦਰ ਦੀ ਫ਼ੈਕਲਟੀ ਅਤੇ ਅਮਲੇ ਨੂੰ ਦਿੰਦਿਆਂ ਕਿਹਾ ਕਿ ਇੱਥੇ ਤੈਨਾਤ ਸਮੂਹ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲਾ ਪੂਰੀ ਪ੍ਰਤਿਬੱਧਤਾ ਨਾਲ਼ ਵਿਦਿਆਰਥੀਆਂ ਦੀ ਅਗਵਾਈ ਵਿੱਚ ਕਾਰਜਸ਼ੀਲ ਹੈ ਜਿਸ ਦੇ ਕਿ ਭਵਿੱਖ ਵਿੱਚ ਹੋਰ ਵੀ ਬਿਹਤਰ ਅਤੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ। ਪ੍ਰੋ. ਏ. ਕੇ. ਤਿਵਾੜੀ ਨੇ ਇਹ ਵੀ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਉਹ ਯੂਨੀਵਰਸਿਟੀ ਦੇ ਹੋਰ ਵੱਖ-ਵੱਖ ਕੇਂਦਰਾਂ ਦਾ ਵੀ ਦੌਰਾ ਕਰਨਗੇ ਤਾਂ ਕਿ ਦਾਖ਼ਲਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਇਸ ਸਬੰਧੀ ਸਮੇਂ ਸਿਰ ਲੋੜੀਂਦੇ ਕਦਮ ਉਠਾਇਆ ਜਾ ਸਕਣ।
 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ