Wednesday, September 17, 2025

Malwa

ਮੁਲਾਜ਼ਮਾਂ ਦੇ ਹੱਕਾਂ ਲਈ ਰਣਵੀਰ ਢਿੱਲੋ ਵਲੋਂ ਕੀਤਾ ਸੰਘਰਸ਼ ਕਿਰਤੀਆਂ ਕਾਮਿਆਂ ਲਈ ਹਮੇਸ਼ਾ ਮਿਸਾਲ ਬਣਿਆ ਰਹੇਗਾ : ਪ੍ਰੋ. ਬਡੂੰਗਰ

July 22, 2024 04:04 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੇ ਹੱਕਾਂ ਲਈ ਤਿੱਖਾ ਹਮੇਸ਼ਾ ਤਤਪਰ ਅਤੇ ਸੰਘਰਸ਼ ਕਰਦੀਆਂ ਰਹੀਆਂ ਪ੍ਰਮੁੱਖ  ਜਥੇਬੰਦੀਆਂ ਪੰਜਾਬ ਸੁਬੋਰਡੀਨੇਟ ਸਰਵਿਸਿਸ ਫੈਡਰੇਸ਼ਨ ਦੇ ਪ੍ਰਧਾਨ ਰਣਵੀਰ ਸਿੰਘ ਢਿੱਲੋ ਸੀਪੀਆਈ, ਤਰਲੋਚਨ ਸਿੰਘ ਰਾਣਾ ਸੀਪੀਆਈਐਮ ਤੇ ਅਕਾਲੀ ਦਲ ਦੀ ਜਥੇਬੰਦੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕੀਤੀ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਮੁੱਖ ਜਥੇਬੰਦੀ ਜੋ ਮੁਲਾਜ਼ਮਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰਦੀ ਰਹੀ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਵਜੋਂ ਉਹ ਖੁਦ ਅਹੁਦੇ ਤੇ ਸੇਵਾਵਾਂ ਨਿਭਾਉਦੇ ਰਹੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸੁਬੋਰਡੀਨੇਟ ਸਰਵਿਸਿਸ ਫੈਡਰੇਸ਼ਨ ਦੇ ਪ੍ਰਧਾਨ ਰਣਵੀਰ ਸਿੰਘ ਢਿੱਲੋ ਸੀਪੀਆਈ ਦੀ ਮੌਤ ਤੇ ਕਹਿ ਰਹੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਜਥੇਬੰਦੀਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਉਹ ਪੰਜਾਬ  ਦੇ ਕਿਰਤੀ ਕਾਮਿਆਂ ਵਾਸਤੇ ਹਮੇਸ਼ਾ ਸੰਘਰਸ਼ਸ਼ੀਲ ਰਹੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਮਨਾਉਣ ਵਿੱਚ ਹਮੇਸ਼ਾ ਮੋਹਰੀ ਹੋ ਕੇ ਸੇਵਾਵਾਂ ਨਿਭਾਉਂਦੇ ਰਹੇ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਰਣਬੀਰ ਸਿੰਘ ਢਿੱਲੋ ਵੱਲੋਂ ਨਿਭਾਈਆਂ ਗਈਆਂ ਮੁਲਾਜ਼ਮ ਹਿਤੈਸ਼ੀ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ  ਕੀਤਾ ਗਿਆ ਸੰਘਰਸ਼ ਹਮੇਸ਼ਾ ਕਿਰਤੀਆਂ ਕਾਮਿਆਂ ਲਈ ਹਮੇਸ਼ਾ ਮਿਸਾਲ ਬਣਿਆ ਰਹੇਗਾ। 
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ