Friday, December 19, 2025

Health

ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾ ਆਪਰੇਸ਼ਨ ਹੋਇਆ

July 22, 2024 04:23 PM
SehajTimes

ਮੋਹਾਲੀ : ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤਕ ਦਾ ਖ਼ਰਚਾ ਹੋ ਜਾਂਦਾ ਹੈ।

ਡਾ. ਕਾਰਦਾ ਨੇ ਦਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਦਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦਸਿਆ ਕਿ ਆਪਰੇਸ਼ਨ ਪੂਰਾ ਕਾਮਯਾਬ ਰਿਹਾ ਤੇ ਮਰੀਜ਼ ਆਪਰੇਸ਼ਨ ਦੇ ਇਕ ਦਿਨ ਬਾਅਦ ਹੀ ਬਿਨਾਂ ਤਕਲੀਫ਼ ਤੋਂ ਤੁਰਨ ਲੱਗ ਪਿਆ। ਉਨ੍ਹਾਂ ਦਸਿਆ ਕਿ ਇਸ ਹਸਪਤਾਲ ਵਿਚ ਬਿਹਤਰੀਨ ਤੇ ਕਿਫ਼ਾਇਤੀ ਆਰਥੋ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ। ਕਈ ਤਰ੍ਹਾਂ ਦੀਆਂ ਅਡਵਾਂਸਡ ਆਰਥੋ ਸਰਜਰੀਆਂ ਹਸਪਤਾਲ ਵਿਚ ਹੋ ਰਹੀਆਂ ਹਨ। ਡਾ. ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਮੁਫ਼ਤ ਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

Have something to say? Post your comment

 

More in Health

ਨਿਮੋਨੀਆ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਜਾਣਕਾਰੀ

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ