Sunday, November 02, 2025

National

ਵਿੱਤ ਮੰਤਰੀ ਸੀਤਾਰਮਨ ਨੇ ਸੰਸਦ ਦਾ ਮਾਨਸੂਨ ਸੈਸ਼ਨ ਲੋਕ ਸਭਾ ‘ਚ ਕੀਤਾ ਪੇਸ਼

July 22, 2024 06:01 PM
SehajTimes

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ। ਭਲਕੇ ਸੰਸਦ ਵਿੱਚ ਦੇਸ਼ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਵਿਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ। ਇਸਨੂੰ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ। ਦਰਅਸਲ, ਵਿੱਤ ਮੰਤਰਾਲੇ ਦਾ ਆਰਥਿਕ ਮਾਮਲਿਆਂ ਦਾ ਵਿਭਾਗ ਹਰ ਸਾਲ ਕੇਂਦਰੀ ਬਜਟ ਤੋਂ ਪਹਿਲਾਂ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕਰਦਾ ਹੈ। ਇਸਨੂੰ ਸੰਸਦ ਦੇ ਦੋਹਾਂ ਸਦਨਾਂ ਵਿੱਚ ਪੇਸ਼ ਕੀਤਾ ਜਾਂਦਾ ਹੈ। ਸਰਵੇ ਵਿੱਚ ਪਿਛਲੇ 12 ਮਹੀਨਿਆਂ ਵਿੱਚ ਭਾਰਤੀ ਅਰਥਵਿਵਸਥਾ ਵਿੱਚ ਹੋਏ ਵਿਕਾਸ ਦਾ ਰੀਵਿਊ ਹੁੰਦਾ ਹੈ। ਸਰਵੇ ਇਸ ਗੱਲ ਦੀ ਵੀ ਜਾਣਕਾਰੀ ਦੇਵੇਗਾ ਕਿ ਇਸ ਵਾਰ ਦੇ ਬਜਟ ਤੋਂ ਕੀ ਉਮੀਦਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਹੋਵੇਗਾ। ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਲਗਾਤਾਰ ਤੀਜੀ ਵਾਰ ਬਣੀ ਸਰਕਾਰ ਦੇ ਬਜਟ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਵਿੱਤ ਮੰਤਰੀ ਦੇ ਰੂਪ ਵਿੱਚ ਨਿਰਮਲਾ ਸੀਤਾਰਮਨ ਆਪਣੇ ਕਾਰਜਕਾਲ ਦਾ ਇਹ ਲਗਾਤਾਰ ਸੱਤਵਾਂ ਬਜਟ ਪੇਸ਼ ਕਰ ਕੇ ਇਤਿਹਾਸ ਰਚਣ ਜਾ ਰਹੀ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 12 ਅਗਸਤ ਤੱਕ ਚੱਲੇਗਾ। ਸੈਸ਼ਨ ਦੇ 22 ਦਿਨਾਂ ਵਿੱਚ 19 ਬੈਠਕਾਂ ਹੋਣਗੀਆਂ। 23 ਜੁਲਾਈ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ। ਇਸਦੇ ਬਾਅਦ 6 ਨਵੇਂ ਬਿੱਲ ਪੇਸ਼ ਕੀਤੇ ਜਾਣਗੇ। ਜੰਮੂ-ਕਸ਼ਮੀਰ ਦਾ ਬਜਟ ਵੀ ਇਸੇ ਸੈਸ਼ਨ ਵਿੱਚ ਪੇਸ਼ ਹੋਵੇਗਾ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ