Sunday, November 02, 2025

Health

ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ

July 22, 2024 06:44 PM
SehajTimes

ਬੂਥਗੜ੍ਹ : ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 6 ਦਿਨਾਂ ਦੀ ਟਰੇਨਿੰਗ ਅੱਜ ਸ਼ੁਰੂ ਹੋ ਗਈ, ਜਿਸ ਵਿਚ ਆਸ਼ਾ ਵਰਕਰ ਅਤੇ ਆਸ਼ਾ ਫ਼ਸੀਲੀਟੇਟਰ ਹਿੱਸਾ ਲੈ ਰਹੇ ਹਨ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਹੋਈ ਇਸ ਛੇ ਦਿਨਾ ਸਿਖਲਾਈ ਦੌਰਾਨ ਸਿਹਤ ਕਾਮਿਆਂ ਨੂੰ ਵਿਸ਼ੇਸ਼ ਤੌਰ ’ਤੇ ਮਾਨਸਿਕ ਸਿਹਤ ਅਤੇ ਬਜ਼ੁਰਗਾਂ ਦੀ ਦੇਖਭਾਲ ਆਦਿ ਵਿਸ਼ਿਆਂ ਬਾਰੇ ਪੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਿਕ ਰੋਗ ਅਜੋਕੇ ਦੌਰ ’ਚ ਵੱਡੀ ਸਿਹਤ ਸਮੱਸਿਆ ਵਜੋਂ ਉਭਰ ਰਹੇ ਹਨ, ਜੋ ਸਿਹਤ ਪੇਸ਼ੇਵਰਾਂ ਅਤੇ ਸਿਹਤ ਕਾਮਿਆਂ ਲਈ ਵੱਡੀ ਚੁਨੌਤੀ ਵੀ ਬਣ ਰਹੇ ਹਨ।

ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਮਾਨਸਿਕ ਰੋਗਾਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਆਪਕ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਅਜਿਹੇ ਬਜ਼ੁਰਗਾਂ ਦੀ ਵੀ ਗਿਣਤੀ ਵੱਧ ਰਹੀ ਹੈ, ਜਿਹੜੇ ਕਿਸੇ ਨਾ ਕਿਸੇ ਬੀਮਾਰੀ ਤੋਂ ਪੀੜਤ ਹਨ ਅਤੇ ਸਹੀ ਤੇ ਸੁਚੱਜੀ ਦੇਖਭਾਲ ਅਤੇ ਇਲਾਜ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਵਿਸ਼ਿਆਂ ਤੋਂ ਇਲਾਵਾ ਹੋਰ ਅਹਿਮ ਵਿਸ਼ੇ ਵੀ ਛੋਹੇ ਜਾਣਗੇ ਜਿਨ੍ਹਾਂ ਬਾਰੇ ਸਿਹਤ ਕਾਮਿਆਂ ਦਾ ਜਾਗਰੂਕ ਹੋਣਾ ਅਤਿਅੰਤ ਜ਼ਰੂਰੀ ਹੈ। ਇਸ ਮੌਕੇ ਟਰੇਨਰ ਬਲਜਿੰਦਰ ਸੈਣੀ ਅਤੇ ਕਰਮਜੀਤ ਕੌਰ ਵੀ ਮੌਜੂਦ ਸਨ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ