Tuesday, December 16, 2025

Chandigarh

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਕੰਬਾਲੀ ਵਿਖੇ  ਕੈਂਪ 23 ਜੁਲਾਈ ਨੂੰ

July 22, 2024 07:16 PM
SehajTimes

ਲੋਕਾਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ਤੇ ਹੱਲ ਮਿਲੇਗਾ: ਐਸ.ਡੀ.ਐਮ ਦੀਪਾਂਕਰ ਗਰਗ 

ਮੋਹਾਲੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਸ਼ੁਰੂ ਕੀਤੇ ਕੈਪਾਂ ਦੀ ਲੜੀ ਵਜੋਂ 23 ਜੁਲਾਈ ਨੂੰ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਕੰਬਾਲੀ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿਚ ਕੰਬਾਲਾ, ਕੰਬਾਲੀ, ਚਿੱਲਾ ਅਤੇ ਪਾਪੜੀ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਇਸ ਕੈਂਪ ਵਿੱਚ ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਵੀ ਪੁੱਜਣਗੇ। ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਦੀਪਾਂਕਰ ਗਰਗ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ।
       ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਨਾਲ ਉਨ੍ਹਾ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ, ਜਿਹੜੇ ਆਪਣੇ ਰੋਜ਼-ਮਰ੍ਹਾ ਦੇ ਕੰਮਾਂ ਕਾਰਨ ਦਫਤਰਾਂ ਵਿਚ ਨਹੀਂ ਸਨ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਲਗਾਏ ਇਸ ਕੈਂਪ ਦਾ ਵਧ ਤੋਂ ਵਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ