Thursday, October 16, 2025

Chandigarh

ਸਵ. ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ

July 22, 2024 08:10 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਇੱਥੋਂ ਨੇੜਲੇ ਪਿੰਡ ਬ੍ਰਾਹਮਣਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸਵ. ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅੰਤਿਮ ਅਰਦਾਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਸਮੁੱਚੀਆਂ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਰਾਗੀ ਜਥਿਆਂ ਵੱਲੋਂ ਕੀਤੇ ਵੈਰਾਗਮਈ ਕੀਰਤਨ ਮਗਰੋਂ ਸੰਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਨੇ ਸਵ. ਚੈੜੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਾਰਟੀ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾਂ ਖੜਣ ਦਾ ਵਾਅਦਾ ਕੀਤਾ। ਇਸ ਮਗਰੋਂ ਸੰਸਦ ਮਾਲਵਿੰਦਰ ਸਿੰਘ ਕੰਗ, ਵਿਜੈਇੰਦਰ ਸਿੰਗਲਾ ਸਾਬਕਾ ਮੰਤਰੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ, ਸੁਖਪਾਲ ਸਿੰਘ ਖਹਿਰਾ ਸਾਬਕਾ ਵਿਧਾਇਕ, ਰਾਣਾ ਕੰਵਰਪਾਲ ਸਿੰਘ ਸਾਬਕਾ ਸਪੀਕਰ, ਰਵਿੰਦਰ ਸਿੰਘ ਰਾਹੀ ਨੇ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਰਾਜਨੀਤੀ ਅਤੇ ਸਮਾਜਿਕ ਖੇਤਰ ਵਿੱਚ ਉਨ੍ਹਾਂ ਦੁਆਰਾ ਪਾਏ ਪੂਰਨਿਆਂ ਬਾਰੇ ਸੰਗਤਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ, ਬੀਬੀ ਕਮਲਜੀਤ ਕੌਰ ਸੋਲਖੀਆਂ, ਦਿਨੇਸ਼ ਚੱਢਾ ਵਿਧਾਇਕ ਰੋਪੜ, ਰਣਜੀਤ ਸਿੰਘ ਜੀਤੀ ਪਡਿਆਲਾ, ਵਿਜੈ ਸ਼ਰਮਾ ਟਿੰਕੂ, ਗੁਰਪ੍ਰਤਾਪ ਸਿੰਘ ਪਡਿਆਲਾ, ਰਣਜੀਤ ਸਿੰਘ ਗਿੱਲ, ਚਰਨਜੀਤ ਸਿੰਘ ਕਾਲੇਵਾਲ, ਦਵਿੰਦਰ ਸਿੰਘ ਬਾਜਵਾ ਸਮਾਜ ਸੇਵੀ, ਨਰਿੰਦਰ ਸਿੰਘ ਕੰਗ ਖੇਡ ਪ੍ਰੋਮੋਟਰ, ਭਾਈ ਸ਼ਮਸ਼ੇਰ ਸਿੰਘ ਪਡਿਆਲਾ ਪ੍ਰਭ ਆਸਰਾ, ਵਿਧਾਇਕ ਡਾ. ਚਰਨਜੀਤ ਸਿੰਘ, ਬਲਬੀਰ ਸਿੰਘ ਸਿੱਧੂ, ਕੁਲਬੀਰ ਸਿੰਘ ਜੀਰਾ, ਭਾਗ ਸਿੰਘ, ਲਖਵੀਰ ਸਿੰਘ ਲੱਖਾ ਪਾਇਲ, ਜਗਮੋਹਨ ਸਿੰਘ ਕੰਗ ਸਾਰੇ ਸਾਬਕਾ ਵਿਧਾਇਕ, ਬੀਬੀ ਲਖਵਿੰਦਰ ਕੌਰ ਗਰਚਾ, ਰਾਜਿੰਦਰ ਸਿੰਘ ਰਾਜਾ ਨਨਹੇੜੀਆਂ, ਨਰਿੰਦਰ ਸਿੰਘ ਮਾਵੀ, ਕੁਸ਼ਲਦੀਪ ਸਿੰਘ ਮਾਨ, ਬਰਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਭਾਗੋਵਾਲ, ਮੇਜਰ ਸਿੰਘ ਸੰਗਤਪੁਰਾ, ਯਾਦਵਿੰਦਰ ਸਿੰਘ ਬੰਨੀ ਕੰਗ, ਰਵਿੰਦਰ ਸਿੰਘ ਬਿੱਲਾ ਗੁਰਫ਼ਤਹਿ, ਡਾ. ਮਨੋਹਰ ਸਿੰਘ, ਬਹਾਦਰ ਸਿੰਘ ਓ.ਕੇ, ਨੰਦੀ ਪਾਲ ਬੰਸਲ, ਰਵਿੰਦਰ ਸਿੰਘ ਰਵੀ ਵੜੈਚ, ਰਾਣਾ ਕੁਸ਼ਲਪਾਲ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਹਰਮਿੰਦਰ ਸਿੰਘ ਲੱਕੀ, ਪਰਮਦੀਪ ਸਿੰਘ ਬੈਦਵਾਨ, ਕਮਲਜੀਤ ਸਿੰਘ ਚਾਵਲਾ, ਲੱਕੀ ਕਲਸੀ, ਬਲਵਿੰਦਰ ਸਿੰਘ ਚੱਕਲਾਂ, ਹਰਜਿੰਦਰ ਸਿੰਘ ਬਿੱਟੂ ਬਾਜਵਾ, ਹਰਮਿੰਦਰ ਸਿੰਘ ਮਾਵੀ, ਜੈ ਸਿੰਘ ਚੱਕਲਾਂ, ਹਰਜੀਤ ਸਿੰਘ ਹਰਮਨ, ਰਣਜੀਤ ਸਿੰਘ ਖੱਦਰੀ, ਅਮਰੀਕ ਸਿੰਘ ਹੈਪੀ, ਦਰਸ਼ਨ ਸਿੰਘ ਸ਼ਿਵਜੋਤ, ਸੁਖਵਿੰਦਰ ਸਿੰਘ ਬਿੰਦਰਖ, ਹਰਮੇਸ਼ ਸਿੰਘ ਬੜੌਦੀ, ਦਲਜਿੰਦਰ ਸਿੰਘ ਕਾਲਾ ਬੈਨੀਪਾਲ, ਜਗਤਾਰ ਸਿੰਘ ਘੜੂੰਆਂ, ਸਰਬਜੀਤ ਸਿੰਘ ਕਾਦੀਮਾਜਰਾ, ਕਿਰਪਾਲ ਸਿੰਘ ਖਿਜਰਾਬਾਦ, ਗੁਲਜਾਰ ਸਿੰਘ ਚਤਾਮਲੀ ਸਮੇਤ ਰਾਜਨੀਤਿਕ, ਸਮਾਜਿਕ, ਸਾਹਿਤਕ, ਧਾਰਮਿਕ, ਸੱਭਿਆਚਾਰਕ ਅਤੇ ਪੱਤਰਕਾਰ ਵਰਗ ਦੀਆਂ ਹਸਤੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਨੇ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।


 

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ