Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਪੰਜਾਬ ਵਿੱਚ 21 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

July 23, 2024 02:29 PM
SehajTimes

ਪਟਿਆਲਾ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 21 ਜੁਲਾਈ ਨੂੰ, ਐੰਤਵਾਰ ਹੋਣ ਦੇ ਬਾਵਜੂਦ, ਇੱਕ ਦਿਨ ਵਿੱਚ 3666 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਖੇਤੀਬਾੜੀ ਲਈ ਵੀ ਵੱਧ ਤੋਂ ਵੱਧ ਬਿਜਲੀ ਸਪਲਾਈ ਦਿਤੀ ਗਈ। ਇਸ ਤੋਂ ਪਹਿਲਾਂ ਵੱਧ ਤੋਂ ਵੱਧ ਮੰਗ 26 ਜੂਨ, 2024 ਨੂੰ 3563 ਲੱਖ ਯੂਨਿਟ ਪੂਰੀ ਕੀਤੀ ਗਈ ਸੀ। ਪਿਛਲੇ ਸਾਲ ਵੱਧ ਤੋਂ ਵੱਧ ਬਿਜਲੀ ਦੀ ਮੰਗ 9,ਸਤੰਬਰ 2023 ਨੂੰ 3427 ਲੱਖ ਯੂਨਿਟ ਅਤੇ 23 ਜੂਨ, 2023 ਨੂੰ 3425 ਲੱਖ ਯੂਨਿਟ ਪੂਰੀ ਕੀਤੀ ਗਈ ਸੀ। ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 16 ਜੁਲਾਈ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 3626 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 21 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 21 ਜੁਲਾਈ ਨੂੰ ਪੂਰੀ ਹੋਈ 15842 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਦੇ ਨੇੜੇ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਰਣਨੀਤਕ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਅੰਦਰ ਅਤੇ ਬਾਹਰ ਦੇ ਸਾਰੇ ਉਪਲਬਧ ਸਰੋਤਾਂ ਦੀ ਪੂਰੀ ਵਰਤੋਂ ਕੀਤੀ ਗਈ ਤਾਂ ਜੋ ਸਥਿਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਸਾਡੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਬਿਜਲੀ ਮੰਤਰੀ ਨੇ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿੱਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

Have something to say? Post your comment