Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਗੰਭੀਰਤਾ ਨਾਲ ਕਰ ਰਹੇ ਕੰਮ: ਵਿਧਾਇਕ ਹੈਪੀ

July 23, 2024 03:26 PM
SehajTimes

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਵਿਧਾਇਕ ਰੁਪਿੰਦਰ ਹੈਪੀ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਨਿਪਟਾਰਾ

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਮਨੈਲਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 48 ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਮਨੈਲਾ : ਜਦੋਂ ਤੋਂ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਨੂੰ ਮੋਹਰੀ ਰੱਖ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਤਾਂ ਜੋ ਆਮ ਆਦਮੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮਨੈਲਾ ਵਿਖੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੂਰੀ ਗੰਭੀਰਤਾ ਨਾਲ ਲੋਕਾਂ ਦੇ ਮਸਲੇ ਹੱਲ ਕਰਨ ਲਈ ਕੰਮ ਕਰ ਰਹੇ ਹਨ ਕਿਉਂਕਿ ਸਾਡੀ ਸਰਕਾਰ ਨੇ ਹਮੇਸ਼ਾਂ ਤੋਂ ਲੋਕ ਮਸਲਿਆਂ ਦੇ ਹੱਲ ਨੂੰ ਤਰਜ਼ੀਹ ਦਿੱਤੀ ਹੈ।

ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ 90 ਫੀਸਦੀ ਘਰਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 43 ਹਜ਼ਾਰ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਇੱਕ ਇਮਾਨਦਾਰ ਤੇ ਪੰਜਾਬ ਹਿਤੈਸ਼ੀ ਸਖਸ਼ੀਅਤ ਦੇ ਮਾਲਕ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ ਅਤੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਪ੍ਰੰਤੂ ਹੁਣ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਹੱਲ ਕਰਨ ਵਾਸਤੇ ਜ਼ਿਲ੍ਹਾ ਪੱਧਰ ਤੇ ਸੀ.ਐਮ. ਵਿੰਡੋ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ਤੇ ਫੌਰੀ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰੇਕ ਮੰਗਲਵਾਰ ਤੇ ਸ਼ੁਕਰਵਾਰ ਨੂੰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਹਰੇਕ ਵੀਰਵਾਰ ਨੂੰ ਉਹ ਖੁਦ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਵਿਧਾਇਕ ਹੈਪੀ ਤੇ ਡੀ.ਸੀ. ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਇਸ ਜਨ ਸੁਵਿਧਾ ਕੈਂਪ ਦੌਰਾਨ 48 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਮਾਣੋਂ ਸ਼੍ਰੀਮਤੀ ਪਰਮਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ