Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ: ਵਿਧਾਇਕ ਕੁਲਵੰਤ ਸਿੰਘ

July 23, 2024 04:54 PM
SehajTimes

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਕੰਬਾਲੀ ਵਿਖੇ ਲਗਾਇਆ ਸੁਵਿਧਾ ਕੈਂਪ

ਮੋਹਾਲੀ : ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ  ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕੰਬਾਲਾ, ਚਿੱਲਾ ਤੇ ਪਾਪੜੀ ਸਮੇਤ ਚਾਰ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ- ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ। ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਬਿਨਾਂ ਸ਼ੱਕ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਫਾਇਦਾ ਹੋ ਰਿਹਾ ਹੈ। ਇਹਨਾਂ ਕੈਂਪਾਂ ਸਦਕਾ ਪਿਛਲੇ ਸਮਿਆਂ ਦੌਰਾਨ ਲੋਕਾਂ ਨੂੰ ਦਫਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਅ ਹੋਇਆ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਜਾਣ ਤੋਂ ਬਚਿਆ ਹੈ। ਗਮਾਡਾ ਨਾਲ ਸਬੰਧਤ ਲੋਕਾਂ ਨੂੰ ਦਰਪੇਸ਼ ਵੱਡੀਆਂ ਸਮੱਸਿਆਵਾਂ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ ਤੇ ਇਸ ਸਬੰਧੀ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨਗੇ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਜੋ-ਜੋ ਵੀ ਗਮਾਡਾ ਨਾਲ ਸਬੰਧਤ ਹਨ, ਨੂੰ ਹੱਲ ਕਰਵਾਇਆ ਜਾਵੇਗਾ।



ਸ. ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾ ਰਿਹਾ ਹੈ। ਸਾਰਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਾ ਹੈ। ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ, ਓਥੇ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਕੈਂਪ ਵਿੱਚ ਮੌਜੂਦ ਲਗਪਗ 14 ਤੋਂ ਵਧੇਰੇ ਵਿਭਾਗਾਂ ਨੇ ਲੋਕਾਂ ਦੀਆਂ ਅਰਜ਼ੀਆਂ ਹਾਸਲ ਕੀਤੀਆਂ ਅਤੇ ਕੁਝ ਵਿੱਚ ਮੌਕੇ ਤੇ ਵੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ। ਲੋਕ ਸਰਕਾਰ ਵੱਲੋਂ ਘਰ ਆ ਕੇ ਦਿਤੀਆਂ ਜਾਂਦੀਆਂ 43 ਸੇਵਾਵਾਂ ਟੋਲ ਫ੍ਰੀ ਨੰਬਰ 1076 ਡਾਇਲ ਕਰਕੇ ਵੀ ਹਾਸਿਲ ਕੀਤੀਆਂ ਜਾ ਸਕਦੀਆਂ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ 86 ਫ਼ੀਸਦ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ। ਕੈਂਪ ਦੌਰਾਨ ਹਲਕਾ ਵਿਧਾਇਕ ਨੇ ਹਰ ਵਿਭਾਗ ਦੇ ਡੈਸਕ ਕੋਲ ਜਾ ਕੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਰਸ਼ ਕੰਬਾਲੀ, ਗੁਰਮੁੱਖ ਸਿੰਘ ਕੰਬਾਲਾ, ਧੀਰਜ ਕੁਮਾਰ ਬਲਾਕ ਪ੍ਰਧਾਨ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਡਾਕਟਰ ਕੁਲਦੀਪ ਸਿੰਘ, ਡਾਕਟਰ ਰਵਿੰਦਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ