Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਾਲੀ ਪ੍ਰਬੰਧਨ ਲਈ ਪਟਿਆਲਾ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ

July 23, 2024 06:12 PM
SehajTimes

ਵਟਸ ਐਪ ਅਤੇ ਹੋਰ ਆਧੁਨਿਕ ਐਪਸ ਰਾਹੀਂ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ ਮਸ਼ੀਨਰੀ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ

ਡੇਲਾਇਟ ਕੰਪਨੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਬਣਾਈ ਜਾਣ ਵਾਲੀ ਰਣਨੀਤੀ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਚਰਚਾ

ਪਰਾਲੀ ਪ੍ਰਬੰਧਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ: ਸ਼ੌਕਤ ਅਹਿਮਦ ਪਰੇ

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਡੇਲਾਇਟ ਕੰਪਨੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਯੋਜਨਾ 'ਤੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚਤਿੰਨ ਲੱਖ 22 ਹਜ਼ਾਰ ਹੈਕਟੇਅਰਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾ ਰਹੀ ਹੈ ਅਤੇ ਇਸ ਵਿਚੋਂ 6 ਫ਼ੀਸਦੀ ਰਕਬਾ ਬਾਸਮਤੀ ਹੇਠ ਅਤੇ 94 ਫ਼ੀਸਦੀ 'ਚ ਝੋਨੇ ਦੀਆਂ ਹੋਰ ਕਿਸਮਾਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਤਕਰੀਬਨ 15 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ ਦਾ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਜ਼ਰੂਰੀ ਹੈ ਕਿ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਡੇਲਾਇਟ ਕੰਪਨੀ ਜਿਸ ਵੱਲੋਂ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ ਕਿ ਕਿਹੜੇ ਦਿਨ ਕਿਹੜਾ ਕੰਮ ਕੀਤਾ ਜਾਣਾ ਹੈ ਤਾਂ ਜੋ ਵਾਢੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਵਟਸ ਐਪ ਰਾਹੀਂ ਅਤੇ ਹੋਰ ਆਧੁਨਿਕ ਐਪਸ ਦੀ ਮਦਦ ਨਾਨ ਕਿਸਾਨਾਂ ਤੱਕ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਪਹੁੰਚਾਉਣ ਲਈ ਡੇਲਾਇਟ ਕੰਪਨੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਕਿਸਾਨਾਂ ਲਈ ਲਾਂਚ ਕੀਤਾ ਜਾਵੇ ਜਾਵੇਗਾ। ਇਸ ਮੌਕੇ ਡੇਲਾਇਟ ਕੰਪਨੀ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਮਸ਼ੀਨਰੀ ਬੁੱਕ ਕਰਵਾਉਣ ਸਬੰਧੀ ਤਿਆਰ ਕੀਤੀ ਗਈ ਐਪ ਸਬੰਧੀ ਡੈਮੋ ਦਿੱਤਾ ਗਿਆ, ਜਿਸ ਨਾਲ ਜਿਥੇ ਉਪਲਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ, ਉਥੇ ਹੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਸੀ. ਆਰ. ਐਮ. ਗਤੀਵਿਧੀਆਂ ਸਬੰਧੀ ਤਿਆਰ ਕੀਤੀ ਗਈ ਆਪਣੀ ਰਿਪੋਰਟ ਵੀ ਮੀਟਿੰਗ ਦੌਰਾਨ ਪੇਸ਼ ਕੀਤੀ। ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੇ ਸੁਝਾਓ ਵੀ ਜਾਣੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ, ਪੀ.ਐਸ.ਸੀ.ਬੀ ਤੋਂ ਮੋਹਿਤ ਕੁਮਾਰ, ਡੇਲਾਈਟ ਕੰਪਨੀ ਤੋਂ ਵੀਰਾਲ ਠੱਕਰ, ਦੇਬਾਸ਼ੀਸ਼ ਬਿਸਵਾਸ, ਵਿਵੇਕ ਮਿੱਤਲ, ਪ੍ਰਤੀਕ ਕੰਵਲ, ਐਸ. ਸੈਨਗੁਪਤਾ, ਸ਼ੇਨੀਲਾ ਕੰਨੂਮਲੀ, ਸਵਰਨੀਮ ਨੇਵਾ, ਗਰੀਮਾ ਰਾਵਤ ਤੇ ਪ੍ਰਕਾਸ਼ ਝਾਅ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ