Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਅੰਬਾਲਾ ਸ਼ਹਿਰ ਦੀ ਸੜਕਾਂ, ਗਲੀਆਂ, ਸਟ੍ਰੀਟ ਲਾਇਟਾਂ ਨੁੰ ਜਲਦੀ ਤੋਂ ਜਲਦੀ ਦਰੁਸਤ ਕਰਨ : ਅਸੀਮ ਗੋਇਲ ਨਨਯੋਲਾ

July 24, 2024 12:42 PM
SehajTimes

ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ :  ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਸੀਮ ਗੋਇਲ ਨਨਯੌਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬਾਲਾ ਸ਼ਹਿਰ ਦੀ ਸੜਕਾਂ, ਗਲੀਆਂ, ਸਟ੍ਰੀਟ ਲਾਇਟਾਂ ਨੂੰ ਜਲਦੀ ਤੋਂ ਜਲਦੀ ਦਰੁਸਤ ਕਰਨ, ਸੂਬਾ ਸਰਕਾਰ ਵੱਲੋਂ ਪੈਸੇ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨੇ ਮੌਜੂਦਾ ਵਿਚ ਚੱਲ ਰਹੇ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਜਾਨ-ਬੁਝ ਕੇ ਆਪਣੇ ਕੰਮ ਵਿਚ ਲਾਪ੍ਰਵਾਹੀ ਕਰਤੀ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਗੋਇਲ ਅੱਜ ਚੰਡੀਗੜ੍ਹ ਵਿਚ ਅੰਬਾਲਾ ਸ਼ਹਿਰ ਦੇ ਸਥਾਨਕ ਨਿਗਮ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਇਸ ਮੌਕੇ 'ਤੇ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਕਾਸ ਗੁਪਤਾ, ਨਿਦੇਸ਼ਕ ਯਸ਼ਪਾਲ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਮਹਿਲਾ ਅਤੇ ਬਾਲ ਵਿਕਾਸ ਅਤੇ ਟ੍ਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬਾਲਾ ਸ਼ਹਿਰ ਦੀ ਸਾਰੀ ਸੜਕਾਂ ਨੂੰ ਦਰੁਸਤ ਕੀਤਾ ਜਾਵੇ, ਇਸ ਤੋਂ ਇਲਾਵਾ, ਸਫਾਈ ਵਿਵਸਥਾ ਅਤੇ ਸਟ੍ਰੀਟ ਲਾਇਟਾਂ ਵੀ ਠੀਕ ਕੀਤੀਆਂ ਜਾਣ ਤਾਂ ਜੋ ਸਥਾਨਕ ਨਿਵਾਸੀਆਂ ਨੂੰ ਆਉਣ ਜਾਣ ਵਿਚ ਕਿਸੇ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ। ਅੰਬਾਲਾ ਸ਼ਹਿਰ ਦੀ ਸਫਾਈ ਵਿਵਸਥਾ ਸਹੀ ਨਹੀਂ ਹੋਵੇਗੀ ਤਾਂ ਗੰਦਗੀ ਦੇ ਕਾਰਨ ਜਿੱਥੇ ਸੀਵਰੇਜ ਜਾਮ ਹੋਣ ਦੀ ਸਮਸਿਆ ਪੈਦਾ ਹੋ ਸਕਦੀ ਹੈ ਉੱਥੇ ਬੀਮਾਰੀਆਂ ਫੈਲਣ ਦਾ ਸ਼ੱਕ ਬਣਿਆ ਰਹਿੰਦਾ ਹੈ।

ਉਨ੍ਹਾਂ ਨੇ ਕਿਹਾ ਕਿ ਅੰਬਾਲਾ ਸ਼ਹਿਰ ਦੇ ਨਿਵਾਸੀਆਂ ਨੂੰ ਸਹੂਲਤ ਦੇਣ ਲਈ ਉਹ ਹਰ ਸੰਭਵ ਕੰਮ ਕਰਣਗੇ। ਉਨ੍ਹਾਂ ਨੇ ਅਧਿਕਾਰੀਆਂ ਨੁੰ ਸ਼ਹਿਰ ਦੀ ਖਰਾਬ ਅਤੇ ਪੁਰਾਣੀ ਸਟ੍ਰੀਟ ਲਾਇਟਾਂ ਠੀਕ ਕਰਨ ਅਤੇ ਜਰੂਰਤ ਅਨੁਸਾਰ ਨਵੀਂ ਲਾਇਟਾਂ ਲਗਾਉਣ ਦੇ ਵੀ ਨਿਰਦੇਸ਼ ਦਿੱਤੇ।

ਸ੍ਰੀ ਅਸੀਮ ਗੋਇਲ ਨੇ ਸ਼ਹਿਰ ਦੀ ਟੁੱਟੀ ਸੜਕਾਂ ਅਤੇ ਗਲੀਆਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਨ ਅਤੇ ਜਿੱਥੇ ਜਰੂਰਤ ਹੋਵੇ ਉੱਥੇ ਨਵੀਂ ਬਨਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਅੰਬਾਲਾ ਸ਼ਹਿ ਵਿਚ ਮਹਾਰਾਜਾਰ ਅਗਰਸੇਨ, ਨੇਤਾ ਜੀ ਸੁਭਾਸ਼ ਚੰਦਰ ਬੋਸ ਸਮੇਤ ਹੋਰੋ ਮਹਾਪੁਰਸ਼ਾਂ ਦੇ ਸਟੇਚੂ ਲਗਾਏ ਜਾਣ ਦੇ ਮਾਮਲੇ ਵਿਚ ਵੀ ਅਧਿਕਾਰੀਆਂ ਦੇ ਨਾਲ ਚਰਚਾ ਕੀਤੀ ਅਤੇ ਇਸ ਦਿਸ਼ਾ ਵਿਚ ੧ਲਦੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ