Sunday, January 11, 2026
BREAKING NEWS

Malwa

ਜਿਲ੍ਹੇ ਨੂੰ ਭਿਖਾਰੀ ਮੁਕਤ ਬਨਾਉਣ ਲਈ ਚਲਾਈ ਚੈਕਿੰਗ ਮੁਹਿੰਮ : ਹਰਭਜਨ ਸਿੰਘ ਮਹਿਮੀ

July 24, 2024 01:01 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹਾ ਟਾਸਕ ਫੋਰਸ ਟੀਮ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾ ਦੇ ਤਹਿਤ ਬੱਚਿਆਂ ਨੂੰ ਭੀਖ ਮੰਗਣ ਵਰਗੀ ਮਹਾਮਾਰੀ ਤੋਂ ਨਿਜਾਤ ਦਿਵਾਉਣ ਦੇ ਮਕਸਦ ਨਾਲ ਜਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਜਿਲ੍ਹੇ ਭਰ ਵਿੱਚ ਵਿਸੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਵੱਖ-ਵੱਖ ਟੀਮਾਂ ਵੱਲੋਂ ਫਤਹਿਗੜ੍ਹ ਸਾਹਿਬ ਵਿੱਚ ਚੈਕਿੰਗ ਮੁਹਿੰਮ ਚਲਾਉਂਦੇ ਹੋਏ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਜਾਣੇ-ਅਣਜਾਣੇ ਵਿੱਚ ਬੱਚਿਆਂ ਨੂੰ ਭੀਖ ਦੇ ਕੇ ਮਾਸੂਮ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਭਿੱਖਿਆਵ੍ਰਿਤੀ, ਅਨਪੜ੍ਹਤਾ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗਾ ਗ੍ਰਹਿਣ ਲਗਾਉਣ ਦੀ ਜਗ੍ਹਾਂ ਬੱਚਿਆਂ ਨੂੰ ਸਿੱਖਿਆ ਦੇ ਨਾਲ ਜੋੜਨ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿੱਚ ਵੱਖ-ਵੱਖ ਐਨ.ਜੀ.ਓ ਸੰਸਥਾਵਾਂ ਨੂੰ ਆਪਣਾ ਵੱਡਮੁੱਲਾ ਯੋਗਦਾਨ ਦੇਣ ਤਾਂ ਕਿ ਬੱਚੇ ਸਿੱਖਿਆ ਦੇ ਮੰਦਰ ਵਿੱਚ ਜਾ ਕੇ ਪੜ੍ਹਾਈ ਦੀ ਤਾਲੀਮ ਹਾਸਲ ਕਰ ਸਕਣ।ਉਹਨਾਂ ਆਮ ਲੋਕਾ ਨੂੰ ਇਹ ਵੀ ਅਪੀਲ ਕੀਤੀ ਕਿ ਬੱਚਿਆ ਨੂੰ ਭਿੱਖਿਆ ਨਾ ਦਿੰਦੇ ਹੋਏ ਉਹਨਾਂ ਨੂੰ ਸਿੱਖਿਆ ਨਾਲ ਜੋੜਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

Have something to say? Post your comment

 

More in Malwa

ਸਰਕਾਰਾਂ ਵਪਾਰੀਆਂ ਦੇ ਹਿੱਤ ਵਿੱਚ ਲੈਣ ਫੈਸਲੇ : ਪਵਨ ਗੁੱਜਰਾਂ

ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ 

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ

ਮੁੱਖ ਮੰਤਰੀ ਦੇ ਚਚੇਰੇ ਭਰਾ ਨੇ ਪੱਤਰਕਾਰਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

ਕਿਸਾਨਾਂ ਨੇ ਕੇਂਦਰੀ ਕਾਨੂੰਨਾਂ ਖਿਲਾਫ ਕੱਢਿਆ ਮੋਟਰਸਾਈਕਲ ਮਾਰਚ