Wednesday, December 17, 2025

Chandigarh

ਸੁਖਬੀਰ ਬਾਦਲ ਨੇ ਆਪ ਤਿਆਗ ਦੀ ਭਾਵਨਾ ਦਿਖਾਉਣ ਦੀ ਬਜਾਏ ਕੋਰ ਕਮੇਟੀ ਨੂੰ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾਇਆ: ਗੁਰਪ੍ਰਤਾਪ ਸਿੰਘ ਵਡਾਲਾ

July 24, 2024 02:51 PM
ਅਮਰਜੀਤ ਰਤਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਭੰਗ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਕਰਦੇ ਹੋਏ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਬਜਾਏ ਕੋਰ ਕਮੇਟੀ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾ ਦਿੱਤਾ ਹੈ। ਜੋ ਕਿ ਇੱਕ ਮੰਦਭਾਗਾ ਫੈਸਲਾ ਕਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਹ ਹੁੰਦਾ ਆਇਆ ਹੈ ਕਿ ਜਦੋਂ ਸਾਰਾ ਢਾਂਚਾ ਭੰਗ ਕੀਤਾ ਜਾਂਦਾ ਹੈ ਤਾਂ ਹੀ ਕੋਰ ਕਮੇਟੀ ਭੰਗ ਕੀਤੀ ਜਾਂਦੀ ਹੈ, ਪਰ ਹੁਣ ਨਵੀਂ ਰੀਤ ਹੀ ਪਾ ਦਿੱਤੀ ਕਿ ਗਈ ਕਿ ਸਿਰਫ ਕੋਰ ਕਮੇਟੀ ਭੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰ  ਕਮੇਟੀ ਦੇ ਜਿਆਦਾਤਰ ਮੈਂਬਰਾਂ ਵੱਲੋਂ ਵਰਤਮਾਨ ਸਮੇਂ ਪੈਦਾ ਹੋਏ ਹਲਾਤਾਂ ਦੇ ਮੁਤਾਬਕ ਤਬਦੀਲੀ ਦੀ ਮੰਗ ਕੀਤੀ ਜਾ ਰਹੀ ਸੀ। ਸੁਖਬੀਰ ਬਾਦਲ ਨੇ ਲੋਕਾਂ ਦੀਆਂ ਅਤੇ ਪਾਰਟੀ ਦੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਝੂੰਦਾ ਕਮੇਟੀ ਦੀਆਂ ਰਿਪੋਰਟਾਂ ਨੂੰ ਤਾਂ ਕੀ ਲਾਗੂ ਕਰਨਾ ਸੀ, ਸਗੋਂ ਪਾਰਟੀ ਦੀ ਮਜਬੂਤੀ ਲਈ ਤਬਦੀਲੀ ਦੀ ਮੰਗ ਕਰਨ ਵਾਲੇ ਆਗੂਆਂ ਨੂੰ ਟੇਡੇ ਢੱਗ ਨਾਲ ਸਾਈਡ ਲਾਈਨ ਦੀ ਕਰਨ ਨਾਦਰਸ਼ਾਹੀ ਫਰਮਾਨ ਸੁਣਾ ਦਿੱਤੀ। ਸ੍ਰ. ਵਡਾਲਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੇ 8 ਮੈਂਬਰਾਂ ਵੱਲੋਂ ਤਬਦੀਲੀ ਦੀ ਮੰਗ ਕੀਤੀ ਗਈ ਸੀ, ਜਿਸ ਦਾ ਸੁਖਬੀਰ ਸਿੰਘ ਬਾਦਲ ਦੇ ਕੋਲ ਕੋਈ ਜਵਾਬ ਨਹੀਂ ਸੀ। ਇਸ ਲਈ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪਰੰਪਰਾ ਅਤੇ ਸਾਰੇ ਨਿਯਮਾ ਨੂੰ ਦਰ ਕਿਨਾਰ ਕਰਕੇ ਆਪਣਾ ਤਾਨਾਸ਼ਾਹੀ ਫੈਸਲਾ ਲਾਗੂ ਕਰਨ ਲਈ ਕੋਰ ਕਮੇਟੀ ਹੀ ਭੰਗ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਸੁਧਾਰ ਲਹਿਰ ਸੁਖਬੀਰ ਸਿੰਘ ਬਾਦਲ ਇਸ ਫੈਸਲੇ ਦੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਰਸ਼ ਤੋਂ ਫਰਸ ਤੱਕ ਪਹੁੰਚਣ ਦਾ ਕਾਰਨ ਵੀ ਸੁਖਬੀਰ ਸਿੰਘ ਬਾਦਲ ਦੇ ਤਾਨਾਸਾਹੀ ਫਰਮਾਨ ਹਨ। ਪਰ ਸੁਖਬੀਰ ਸਿੰਘ ਬਾਦਲ ਆਪਣੀ ਗਲਤੀ ਮੰਨ ਕੇ ਉਸ ਵਿਚ ਸੁਧਾਰ ਕਰਨ ਦੀ ਬਜਾਏ ਆਪਣੇ ਹੈਂਕੜਬਾਜੀ ਛੱਡਣ ਨੂੰ ਤਿਆਰ ਹੀ ਨਹੀਂ ਹਨ। ਉੱਨਾਂ ਕਿਹਾ ਸ: ਬਾਦਲ ਜੇਕਰ ਸੱਚ ਮੁੱਚ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦੇ ਹਨ ਤਾਂ ਝੂੰਦਾ ਕਮੇਟੀ ਦੀ ਸਿਫਾਰਸ ਮੁਤਾਬਕ ਆਪਣਾ ਅਹੁੱਦਾ ਤਿਆਗਣ ਤਾਂ ਕਿ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।

 

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ