Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Business

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵਿਖੇ “ਵਿਗਿਆਨਿਕ ਮੁਰਗੀ ਪਾਲਣ” ਦਾ ਸਿਖਲਾਈ ਕੋਰਸ ਆਯੋਜਿਤ 

July 24, 2024 03:07 PM
SehajTimes
ਮੋਹਾਲੀ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੇ ਵਿਖੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਵਿਗਿਆਨਿਕ ਮੁਰਗੀ ਪਾਲਣ ਦਾ ਸਿਖਲਾਈ ਕੋਰਸ 12.07.2024 ਤੋਂ 23.07.2024 ਤੱਕ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿੱਚ ਕਿਸਾਨਾਂ/ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਇਸ ਸਿਖਲਾਈ ਕੋਰਸ ਵਿੱਚ ਮੁਰਗੀ ਪਾਲਣ ਦੇ ਕਈ ਪਹਿਲੂਆਂ ਜਿਵੇਂ ਕਿ ਮੁਰਗੀਆਂ ਦੀਆਂ ਨਸਲਾਂ,ਸ਼ੈਡਾਂ ਦੀ ਬਣਤਰ,ਘਰੇਲੂ ਖੁਰਾਕ ਬਣਾਉਣ ਦੇ ਤਰੀਕੇ,ਗਰਮੀਆਂ ਅਤੇ ਸਰਦੀਆਂ ਦੇ ਬਚਾਅ,ਵੱਖੋ-ਵੱਖੋ ਟੀਕਾਕਰਣ ਅਤੇ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਇੰਚਾਰਜ ਡਾ. ਕੋਮਲ ਕਟਾਰੀਆ ਨੇ ਦੱਸਿਆ ਕਿ ਸਾਰੇ ਕਿਸਾਨਾਂ ਨੂੰ ਮੁਰਗੀ ਪਾਲਣ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਉਹਨਾਂ ਨੂੰ ਸਿਹਤਮੰਦ ਅਤੇ ਬਿਮਾਰ ਮੁਰਗੀਆਂ ਬਾਰੇ ਪਛਾਣ,ਖੁਰਾਕ ਬਣਾਉਣ ਦੀ ਵਿਧੀ ਅਤੇ ਟੀਕਾਕਰਣ ਦੇ ਬਾਰੇ ਦੱਸਿਆ। ਪ੍ਰੋਗਰਾਮ ਦੇ ਅੰਤ ਵਿੱਚ ਸਿਖਿਆਰਥੀਆਂ ਨੇ ਕੇ.ਵੀ.ਕੇ. ਟੀਮ ਦਾ ਇਸ ਪ੍ਰੋਗਰਾਮ ਨੂੰ ਉਲੀਕਣ ਲਈ ਧੰਨਵਾਦ ਕੀਤਾ।

Have something to say? Post your comment

 

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ