Sunday, November 02, 2025

Education

ਪੰਜਾਬੀ ਸ਼ਾਰਟਹੈਂਡ ਜਮਾਤਾਂ 2024-25 ਲਈ ਦਾਖਲਾ ਸ਼ੁਰੂ

July 24, 2024 04:12 PM
SehajTimes

ਐਸ.ਏ.ਐਸ. ਨਗਰ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2024-2025 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।
      ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਦਰਸ਼ਨ ਕੌਰ ਵੱਲੋਂ ਦੱਸਿਆ ਗਿਆ ਕਿ ਸੈਸ਼ਨ 2024-2025 ਲਈ ਪੰਜਾਬੀ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਲਈ ਫ਼ਾਰਮ ਭਰਨ ਦੀ ਮਿਤੀ 25.07.2024 ਤੋਂ 20.08.2024 ਤੱਕ ਰੱਖੀ ਗਈ ਹੈ। ਇਨ੍ਹਾਂ ਜਮਾਤਾਂ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ। ਪੰਜਾਬੀ ਸ਼ਾਰਟਹੈਂਡ ਤੇਜ਼-ਗਤੀ ਜਮਾਤ 2024-2025 ਲਈ 80 ਸ਼ਬਦ ਪ੍ਰਤੀ ਮਿੰਟ ਦੀ ਰਫ਼ਤਾਰ ਨਾਲ ਮਿਤੀ 21.08.2024 ਨੂੰ ਸਵੇਰੇ 10.00 ਵਜੇ ਟੈਸਟ ਲਿਆ ਜਾਵੇਗਾ। ਮੁੱਢਲੀ ਸਿਖਲਾਈ ਜਮਾਤ ਲਈ ਯੋਗ ਅਤੇ ਤੇਜ਼-ਗਤੀ ਟੈਸਟ ਵਿੱਚੋਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਮਿਤੀ 29.08.2024 ਨੂੰ ਸਵੇਰੇ 10:00 ਵਜੇ ਲਈ ਜਾਵੇਗੀ। ਇਸ ਦਿਨ ਉਮੀਦਵਾਰ ਸਹੀ ਸਮੇਂ ’ਤੇ ਆਪਣੇ ਅਸਲ ਸਰਟੀਫਿਕੇਟ ਲੈ ਕੇ ਇੰਟਰਵਿਊ ਲਈ ਹਾਜ਼ਰ ਹੋਣਗੇ। ਹੋਰ ਵਧੇਰੇ ਜਾਣਕਾਰੀ ਲਈ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 518 (ਏ), ਮੰਜ਼ਿਲ ਚੌਥੀ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜਾਂ ਮੋਬਾਇਲ ਨੰਬਰ 94633-87365 ’ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ