Saturday, November 01, 2025

Education

ਸਕੂਲੀ ਬੱਚਿਆਂ ਨੂੰ ਡੇਂਗੂ, ਮਲੇਰੀਆ ਅਤੇ ਡਾਇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

July 24, 2024 04:42 PM
SehajTimes

ਮਾਨਸਾ : ਗਰਮੀ ਅਤੇ ਬਰਸਾਤ ਦੇ ਮੌਸਮ ਦੇ ਚਲਦਿਆਂ ਸਿਹਤ ਵਿਭਾਗ ਪੰਜਾਬ ਵੱਲੋਂ ਡੇਂਗੂ, ਮਲੇਰੀਆ ਅਤੇ ਡਾਇਰੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਡਾਕਟਰ ਹਰਦੇਵ ਸਿੰਘ ਸਿਵਲ ਸਰਜਨ ਮਾਨਸਾ ਦੇ ਨਿਰਦੇਸ਼ ਅਨੁਸਾਰ ਅਤੇ ਡਾ ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਸਿਹਤ ਬਲਾਕ ਖਿਆਲਾ ਕਲਾਂ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਸਕੂਲੀ ਬੱਚਿਆਂ ਨੂੰ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਰਾਮ ਕੁਮਾਰ ਸਿਹਤ ਸੁਪਰਵਾਈਜ਼ਰ ਨੰਗਲ ਕਲਾਂ ਨੇ ਦੱਸਿਆ ਕਿ ਬਰਸਾਤ ਤੋਂ ਬਾਅਦ ਥਾਂ ਥਾਂ ਟੋਇਆਂ ਆਦਿ ਵਿੱਚ ਪਾਣੀ ਖੜ੍ਹਾ ਹੋਣ ਤੋਂ ਬਾਅਦ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰ ਵਧੇਰੇ ਪੈਂਦਾ ਹੋ ਜਾਂਦਾ ਹੈ ਜਿਸ ਨਾਲ ਇਨ੍ਹਾਂ ਬੀਮਾਰੀਆਂ ਦੇ ਕੇਸ ਵਧਣ ਦਾ ਖਦਸ਼ਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ, ਦਫ਼ਤਰਾਂ, ਸਕੂਲਾਂ ਦੇ ਨੇੜੇ ਅਜਿਹੀਆਂ ਥਾਵਾਂ ਦੀ ਭਾਲ ਕਰਕੇ ਇਨ੍ਹਾਂ ਟੋਇਆਂ ਨੂੰ ਮਿੱਟੀ ਨਾਲ ਪੂਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹਰ ਸ਼ੁਕਰਵਾਰ ਨੂੰ ਕੂਲਰਾਂ ਦਾ ਪਾਣੀ ਕੱਢ ਕੇ ਸੁਕਾ ਕੇ ਭਰਨਾ, ਫਰਿਜ਼ ਦੇ ਪਿੱਛੇ ਲੱਗੀ ਟਰੇਅ ਨੂੰ ਖਾਲੀ ਕਰਨਾ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕਣ ਨਾਲ ਬੰਦ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਾਅ ਲਈ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਜਿੰਨਾ ਜਲਦੀ ਹੋ ਸਕੇ ਨੇੜੇ ਦੇ ਸਿਹਤ ਕੇਂਦਰ ਤੋਂ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸਾਰੇ ਸਿਹਤ ਕੇਂਦਰਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫ਼ਤ ਹੈ। ਇਸ ਮੌਕੇ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਡਾਇਰੀਆ ਅਤੇ ਹੋਰ ਬੀਮਾਰੀਆਂ ਤੋਂ ਬਚਾਅ ਲਈ ਹੱਥਾਂ ਦੀ ਸਾਫ਼ ਸਫ਼ਾਈ ਰੱਖਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਥਰੂਮ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਅਤੇ ਪਾਣੀ ਨਾਲ 20 ਤੋਂ 30 ਸਕਿੰਟ ਤੱਕ ਧੋਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਸੁਨੀਲ ਕੱਕੜ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।

 

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ