Wednesday, September 17, 2025

Chandigarh

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

July 24, 2024 05:51 PM
SehajTimes

ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾਣਗੀਆਂ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 13 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇੱਕ ਬੱਚੇ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਸੂਬੇ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਵਿਖੇ ਦੇਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜੋ ਬੱਚਿਆ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ਤੇ ਉਪਲੱਬਧ ਹੈ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਿਭਾਗ ਵੱਲੋਂ ਮਿਸ਼ਨ ਵਾਤਸੱਲਿਆ ਸਕੀਮ (ਬਾਲ ਸੁਰੱਖਿਆ ਸਕੀਮ) ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ