Wednesday, December 17, 2025

Chandigarh

ਇਕ ਐਲ 3 ਤੋਂ ਦੂਸਰੇ ਐਲ 3 ਹਸਪਤਾਲ ਵਿਚ ਰੈਫਰ ਕਾਰਨ ਦੀਆਂ ਬੇਲੋੜੀਆਂ ਪ੍ਰਤੀਬੇਨਤੀਆਂ ਤੋਂ ਗੁਰੇਜ ਕੀਤਾ ਜਾਵੇ- ਡੀਸੀ, ਗਿਰੀਸ਼ ਦਿਆਲਨ

May 10, 2021 07:06 PM
SehajTimes

ਐਸ.ਏ.ਐਸ.ਨਗਰ : ਐਲ 3 ਸਹੂਲਤਾਂ ਦਰਮਿਆਨ ਰੈਫਰਲ ਨੂੰ ਸਖ਼ਤੀ ਨਾਲ ਵਰਜਿਆ ਜਾਵੇਗਾ ਜਦੋਂ ਤੱਕ ਕਿ ਇਲਾਜ਼ ਕਰਨ ਵਾਲੇ ਡਾਕਟਰ ਦੁਆਰਾ ਲਿਖਤੀ ਰੂਪ ਵਿਚ ਠੋਸ ਕਾਰਨ ਨਾ ਦਿੱਤਾ ਗਿਆ ਹੋਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਐਸ.ਏ.ਐੱਸ. ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।

ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਾਕਟਰਾਂ 'ਤੇ ਕੋਵਿਡ ਮਰੀਜ਼ਾਂ ਦੇ ਰਿਸ਼ਤੇਦਾਰ ਆਪਣੇ ਮਰੀਜ਼ ਨੂੰ ਇਕ ਐਲ 3 ਤੋਂ ਆਪਣੀ ਮਨਪਸੰਦ ਦੇ ਦੂਸਰੇ ਐਲ 3 ਵਿੱਚ ਰੈਫਰ ਕਰਨ ਲਈ  ਜ਼ੋਰ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਨੇ ਗੰਭੀਰ ਦੇਖਭਾਲ ਵਾਲੇ ਮਰੀਜ਼ਾਂ ਦੇ ਇਲਾਜ ਲਈ ਵਿਸਥਾਰਤ ਪ੍ਰੋਟੋਕੋਲ ਜਾਰੀ ਕੀਤੇ ਹਨ ਅਤੇ ਅਪਣਾਈ ਜਾਣ ਵਾਲੀ ਪ੍ਰਕਿਰਿਆ ਸਾਰੀਆਂ ਐਲ 3 ਸਹੂਲਤਾਂ ਵਿਚ ਇਕ ਸਮਾਨ ਹੈ; ਇਸ ਲਈ ਬਿਨ੍ਹਾਂ ਕਾਰਨ ਗੰਭੀਰ ਸਿਹਤ ਸੰਭਾਲ ਸਹੂਲਤ ਨੂੰ ਬਦਲਣਾ ਹਸਪਤਾਲਾਂ 'ਤੇ ਅਣਚਾਹੇ ਦਬਾਅ ਨੂੰ ਵਧਾਏਗੀ ਅਤੇ ਮਰੀਜ਼ ਨੂੰ ਵੀ ਖ਼ਤਰੇ ਵਿਚ ਪਾ ਸਕਦੀ ਹੈ।

ਸ੍ਰੀ ਦਿਆਲਨ ਨੇ ਕਿਹਾ ਕਿ ਪੰਜਾਬ ਅਤੇ ਦੂਜੇ ਸੂਬਿਆਂ ਤੋਂ ਮੋਹਾਲੀ ਵਿੱਚ ਇਲਾਜ ਕਰਵਾਉਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਇਸ ਲਈ ਉਪਲਬਧ ਸਰੋਤਾਂ ਨੂੰ ਅਨੁਕੂਲ ਬਣਾਉਣ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ ਅਤੇ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਅਜਿਹੇ ਹਾਲਾਤਾਂ ਵਿੱਚ ਤਰਜੀਹੀ/ਮਨਪਸੰਦ ਐਲ 3 ਸਹੂਲਤਾਂ ਵਿੱਚ ਰੈਫਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ; ਸਾਰੇ  ਸਰੋਤ  ਉਪਲਬਧਤਾ ਅਨੁਸਾਰ ਮਰੀਜ਼ਾਂ ਨੂੰ ਮੁਹਈਆ ਕਰਵਾਏ ਜਾਣਗੇ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ