Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Sports

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼

July 24, 2024 06:29 PM
SehajTimes

ਬਰਨਾਲਾ : ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਅੱਜ ਸਰਕਾਰੀ ਹਾਈ ਸਕੂਲ ਕਾਹਨੇਕੇ ਵਿਖੇ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਹੈੱਡ ਮਾਸਟਰ ਸਹਸ ਕਾਹਨੇਕੇ ਪ੍ਰਦੀਪ ਕੁਮਾਰ ਵੱਲੋਂ ਕੀਤਾ ਗਿਆ। ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਬਣਾਈ ਰੱਖਣ ਲਈ ਜਰੂਰੀ ਹੁੰਦੀਆਂ ਹਨ, ਉੱਥੇ ਖੇਡਾਂ ਵਿਅਕਤੀ ਦੀ ਸਖਸ਼ੀਅਤ ਉੋਸਾਰੀ ਵਿੱਚ ਵੀ ਵੱਡਾ ਯੋਗਦਾਨ ਪਾਉਦੀਆਂ ਹਨ। ਅੱਜ ਪਹਿਲੇ ਦਿਨ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਉਮਰ ਵਰਗ (ਲੜਕੇ) ਦੇ ਮੁਕਾਬਲਿਆਂ ਵਿੱਚ ਸਰਕਾਰੀ ਸੈਕੰਡਰੀ ਸਕੂਲ ਧੌਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸਰਕਾਰੀ ਹਾਈ ਸਕੂਲ ਕਾਹਨੇਕੇ ਦੀ ਟੀਮ ਨੇ ਦੂਜਾ ਅਤੇ ਜੀ.ਐਸ. ਸਕੂਲ ਧੌਲਾ ਦੀ ਟੀਮ ਨੂੰ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਹੈੱਡ ਮਾਸਟਰ ਪ੍ਰਦੀਪ ਕੁਮਾਰ, ਮਲਕੀਤ ਸਿੰਘ ਭੁੱਲਰ, ਜਤਿੰਦਰ ਕਪਲ, ਰੁਪਿੰਦਰ ਸਿੰਘ, ਤੇਜਿੰਦਰ ਕੁਮਾਰ, ਕਿੰਮੀ ਗੋਇਲ, ਕੁਲਦੀਪ ਕੌਰ, ਗੁਰਦੀਪ ਸਿੰਘ ਬੁਰਜਹਰੀ, ਸੱਤਪਾਲ ਧੌਲਾ, ਜਸਪ੍ਰੀਤ ਸਿੰਘ, ਸੁਖਰਾਜ ਸਿੰਘ, ਕੇਵਲ ਸਿੰਘ, ਗੁਰਸੇਵਕ ਸਿੰਘ ਜੇਈ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।

Have something to say? Post your comment

 

More in Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ