Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 

July 24, 2024 07:38 PM
SehajTimes
ਮੋਹਾਲੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੁਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਮਿਤੀ 25 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਗਲੋਬ ਟਵੇਟਾ, ਆਈਪ੍ਰੋਸੈਸ, ਡੀ-ਮਾਰਟ, ਬਾਲਾਜੀ ਪਰਫੈਕਟ ਸਲਊਸ਼ਨ ਆਦਿ (Globe Toyota, iProcess, D-Mart, Balaji Perfect Solution etc) ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਯੋਗਤਾ ਦਸਵੀ, ਬਾਰ੍ਹਵੀਂ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਸੁਖਮਨ ਮਾਨ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਓ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਨ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ