Sunday, November 02, 2025

Chandigarh

ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ 'ਤੇ ਕੇਂਦਰਤ: ਹਰਚੰਦ ਸਿੰਘ ਬਰਸਟ

July 24, 2024 08:07 PM
SehajTimes

ਰਵਨੀਤ ਬਿਟੂ ਅਤੇ ਸੁਨੀਲ ਜਾਖੜ ਨੇ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਬਰਬਾਦ ਕਰਨ ਲਈ ਭਾਜਪਾ ਦੇ ਹੱਥ ਕੀਤੇ ਸੌਖੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਪੰਜਾਬ ਨੂੰ ਅਣਦੇਖਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਇਹ ਬਜਟ ਕੇਵਲ ਤੇ ਕੇਵਲ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਕੇ ਕੇਂਦਰ ਦੀ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਦੇ ਲਈ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਬਜਟ ਵਿੱਚ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾਲ ਜਾਣਬੂਝ ਕੇ ਅਣਦੇਖਾ ਕੀਤਾ ਹੈ, ਜਦਕਿ ਬਿਹਾਰ ਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਖੁਸ਼ ਕਰਨ ਲਈ ਵਾਧੂ ਵਿੱਤੀ ਪੈਕੇਜ ਦਿੱਤੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਇੰਟਰਨੈਸ਼ਨਲ ਪੱਧਰ ਤੇ ਨਸ਼ਿਆਂ ਦੀ ਮਾਰ ਪੈਂਦੀ ਰਹਿੰਦੀ ਹੈ। ਇਸਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਬੀਤੇ ਸਾਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ। ਉਨ੍ਹਾਂ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਬਜਟ ਵਿੱਚ ਕੋਈ ਮਦਦ ਨਾ ਦੇ ਕੇ ਇੱਥੇ ਦੇ ਲੋਕਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਤੇ ਕਿਸਾਨਾਂ ਲਈ ਕੋਈ ਵਾਧੂ ਪੈਕੇਜ ਨਹੀਂ ਦਿੱਤਾ ਗਿਆ। ਜਦਕਿ ਕੇਂਦਰ ਸਰਕਾਰ ਆਪਣੇ-ਆਪ ਨੂੰ ਕਿਸਾਨ ਪੱਖੀ ਸਰਕਾਰ ਦੱਸਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਵਿੱਚ ਵੀ ਅਸਫ਼ਲ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿੱਚ ਨਿਰਾਸ਼ਾ ਹੋਰ ਵਧੇਗੀ। ਕੇਂਦਰ ਵੱਲੋਂ ਪੰਜਾਬ ਦੇ ਕਰੀਬ 10,000 ਕਰੋੜ ਰੁਪਏ ਦੇ ਫੰਡਾਂ ਨੂੰ ਪਹਿਲਾਂ ਹੀ ਰੋਕਿਆ ਹੋਇਆ ਹੈ, ਜਿਸ ਵਿੱਚ ਕਰੀਬ 6 ਹਜਾਰ ਕਰੋੜ ਤਾਂ ਆਰ.ਡੀ.ਐਫ. ਦਾ ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਡਿਫੈਂਸ ਦਾ ਬਜਟ ਵੀ ਘੱਟ ਕਰ ਦਿੱਤਾ ਹੈ, ਜਿਸ ਨਾਲ ਮੋਦੀ ਸਰਕਾਰ ਦੀ ਦੇਸ਼ ਵਿਰੋਧੀ ਸੋਚ ਦਾ ਪੱਤਾ ਚਲਦਾ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲੋਨ ਲੈਣ ਦੀ ਗੱਲ ਕਹਿ ਗਈ ਹੈ, ਜੋ ਕਿ ਕੇਂਦਰ ਸਰਕਾਰ ਦੀ ਦੇਸ਼ ਦੇ ਵਿਕਾਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਪਲਾਨਿੰਗ ਨਾ ਹੋਣ ਨੂੰ ਦਰਸ਼ਾਉਂਦੀ ਹੈ। ਜੀ.ਐਸ.ਟੀ. ਲੈਣ ਦੇ ਬਾਵਜੂਦ ਕੇਂਦਰ ਸਰਕਾਰ ਤੇ ਪਹਿਲਾ ਹੀ ਕਰਜਾ ਚੜੀਆ ਹੋਇਆ ਹੈ, ਉੱਪਰੋਂ ਹੋਰ ਕਰਜਾ ਲੈਣਾ ਦੇਸ਼ ਲਈ ਘਾਤਕ ਸਿੱਧ ਹੋਵੇਗਾ।

ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਵਨੀਤ ਬਿਟੂ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਫੂਡ ਪ੍ਰੋਸੈਸਿੰਗ ਦੇ ਲਈ ਕੇਂਦਰ ਸਰਕਾਰ ਤੋਂ ਕੀ ਲੈ ਕੇ ਆਏ ਹਨ ਅਤੇ ਪੰਜਾਬ ਦੇ ਵਿਕਾਸ ਦੇ ਲਈ ਉਨ੍ਹਾਂ ਦੀ ਕੀ ਪਲਾਨਿੰਗ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਤਾਂ ਰਵਨੀਤ ਬਿਟੂ ਅਤੇ ਸੁਨੀਲ ਜਾਖੜ ਨੇ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਬਰਬਾਦ ਕਰਨ ਲਈ ਭਾਜਪਾ ਦੇ ਹੱਥ ਸੌਖੇ ਕਰ ਦਿੱਤੇ ਹਨ।  ਜਦਕਿ ਇਹਨਾਂ ਦੋਵਾਂ ਨੂੰ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਵਾਜ਼ ਚੁਕਣੀ ਚਾਹੀਦਾ ਹੈ। ਪਰ ਇਹ ਤਾਂ ਪੰਜਾਬ ਨੂੰ ਬਰਬਾਦ ਕਰਨ ਦੇ ਰਸਤੇ ਤੇ ਤੂਰੇ ਹੋਏ ਹਨ। ਆਪ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਲੈ ਕੇ ਪੰਜਾਬ ਦੇ ਲੋਕ ਕਦੇ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ