Saturday, November 01, 2025

Education

ਪ੍ਰੋ. ਪਰਮਵੀਰ ਸਿੰਘ ਨੇ ਪੰਜਾਬੀ ਯੂਨਵਿਰਸਿਟੀ ਦੇ ਸੂਫ਼ੀ ਸੈਂਟਰ ਵਿਖੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

July 25, 2024 01:46 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਡਾਇਰੈਕਰ ਵਜੋਂ ਤਾਇਨਾਤ ਕੀਤੇ ਪ੍ਰੋ. ਪਰਮਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ਼ ਲਿਆ ਹੈ। ਯੂਨੀਵਰਸਿਟੀ ਦੇ ਪ੍ਰੋ. ਹਰਬੰਸ ਸਿੰਘ ਸਿੱਖ ਧਰਮ ਵਿਸ਼ਵਕੋਸ਼ ਵਿਭਾਗ ਵਿੱਚ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਡਾ. ਪਰਮਵੀਰ ਸਿੰਘ ਦੇ ਅਹੁਦਾ ਸੰਭਾਲਣ ਸਮੇਂ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਪ੍ਰੋ. ਏ. ਕੇ. ਤਿਵਾੜੀ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਹਾਜ਼ਰ ਰਹੇ।


ਪ੍ਰੋ. ਏ. ਕੇ. ਤਿਵਾੜੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਪ੍ਰੋ. ਪਰਮਵੀਰ ਸਿੰਘ ਦੀ ਅਗਵਾਈ ਵਿੱਚ ਸੂਫ਼ੀ ਸੈਂਟਰ ਦੀਆਂ ਅਕਾਦਮਿਕ ਸਰਗਰਮੀਆਂ ਵਿੱਚ ਵਾਧਾ ਹੋਵੇਗਾ ਜਿਸ ਨਾਲ਼ ਅਕਾਦਮਿਕ ਖੇਤਰ ਨੂੰ ਲਾਭ ਪਹੁੰਚੇਗਾ। ਇਸ ਮੌਕੇ ਹਾਜ਼ਰ ਡਾ. ਜਸਬੀਰ ਕੌਰ ਨੇ ਕਿਹਾ ਕਿ ਪ੍ਰੋ. ਪਰਮਵੀਰ ਆਪਣੀਆਂ  ਗਤੀਵਿਧੀਆਂ ਰਾਹੀਂ ਸੂਫ਼ੀ ਗਿਆਨ ਨੂੰ ਉਤਸਾਹਿਤ ਕਰਨ ਦੇ ਆਪਣੇ ਮਿਸ਼ਨ ਵਿੱਚ ਸੈਂਟਰ ਨੂੰ ਵੱਡੀਆਂ ਪ੍ਰਾਪਤੀਆਂ ਵੱਲ ਲਿਜਾਣਗੇ। ਇਸ ਮੌਕੇ ਹਾਜ਼ਰ ਡਾ. ਮੁਹੰਮਦ ਇਦਰੀਸ, ਡਾ. ਮਲਕਿੰਦਰ ਸਿੰਘ, ਡਾ. ਕਸ਼ਮੀਰ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ