Friday, October 03, 2025

Malwa

ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਸੀ 'ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ

July 25, 2024 02:09 PM
SehajTimes

ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਫੌਜ਼, ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਦੇ ਲਈ ਮੁਫ਼ਤ ਟ੍ਰੇਨਿੰਗ ਪ੍ਰਦਾਨ ਕਰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਵਲੋਂ ਦੱਸਿਆ ਗਿਆ ਕਿ ਜਿਹੜੇ ਨੌਜਵਾਨ ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਹਨ, ਉਹਨਾਂ ਲਈ ਫਿਜੀਕਲ ਦੀ ਟ੍ਰੇਨਿੰਗ ਲਈ ਕੈਂਪ, ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਨੇੜੇ ਬੱਸੀ ਪਠਾਣਾ ਵਿਖੇ ਸ਼ੁਰੂ ਹੋ ਚੁੱਕਾ ਹੈ।

ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਨੇ ਪੰਜਾਬ ਪੁਲਿਸ, ਬੀਐਸਐਫ ਅਤੇ ਰੇਲਵੇ ਪੁਲਿਸ ਦੀ ਭਰਤੀ ਲਈ ਫਾਰਮ ਭਰਿਆ ਹੋਇਆ ਹੈ, ਉਹਨਾਂ ਨੋਜਵਾਨਾਂ ਲਈ ਵੀ  ਲਿਖਤੀ ਪੇਪਰ ਅਤੇ ਫਿਜੀਕਲ ਦੀ ਤਿਆਰੀ ਲਈ ਕੈਂਪ ਸ਼ੁਰੂ ਹੋ ਚੁੱਕਿਆ ਹੈ। ਚਾਹਵਾਨ ਨੋਜਵਾਨਾਂ ਜਲਦੀ ਤੋਂ ਜਲਦੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਅਤੇ ਦੋ ਪਾਸਪੋਰਟ ਫੋਟੋਆ ਨਾਲ ਲੈ ਕੇ ਸੀ^ਪਾਈਟ ਕੈਂਪ ਪਿੰਡ ਸ਼ਹੀਦਗੜ੍ਹ ਨੇੜੇ ਬਸੀ ਪਠਾਣਾ, ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਅਤੇ ਮੁਫਤ ਸਿਖਲਾਈ ਹਾਸਲ ਕਰਨ ਅਤੇ ਸਰਕਾਰ ਵਲੋਂ ਦਿੱਤੀ ਜਾਂਦੀ ਇਸ ਸਹੂਲਤ ਦਾ ਭਰਪੂਰ ਲਾਭ ਉਠਾਉਣ ਅਤੇ ਇਹ ਵੀ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਦੌਰਾਨ ਖਾਣਾ ਰਿਹਾਇਸ਼ ਪੰਜਾਬ ਸਰਕਾਰ ਵਲੋਂ ਮੁਫਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲੈਣ ਲਈ ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਦੇ  ਸੂਬੇਦਾਰ ਤੇਜਿੰਦਰ ਸਿੰਘ, ਟ੍ਰੇਨਿੰਗ ਅਫਸਰ ਮੋ:ਨੰ: 9041558978 ਅਤੇ  ਸ੍ਰੀ ਗੁਰਿੰਦਰ ਸਿੰਘ, ਅਧਿਆਪਕ ਮੋ:ਨੰ: 9803369068 ਨਾਲ ਸੰਪਰਕ ਕਰ ਸਕਦੇ ਹੋ।

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ