Sunday, November 02, 2025

Health

ਪਟਿਆਲਾ ਦੇ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਨੇ ਨੀਦਰਲੈਂਡ ’ਚ ਹੋਈ ਸਾਲਾਨਾ ਕਾਨਫ਼ਰੰਸ ’ਚ ਆਈਵੀਐਫ ਉੱਤੇ ਖੋਜ ਪ੍ਰੋਜੈਕਟ ਕੀਤਾ ਪੇਸ਼

July 25, 2024 02:17 PM
SehajTimes

ਪਟਿਆਲਾ : ਭਾਰਤੀ ਦੇ ਆਈ.ਵੀ.ਐਫ ਮਾਹਿਰਾਂ ਦੀ ਨੁਮਾਇੰਦਗੀ ਕਰਦੇ ਹੋਏ, ਪਟਿਆਲਾ ਦੇ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਨੇ ਯੂਰੋਪੀਅਨ ਸੋਸਾਇਟੀ ਆਫ਼ ਹਿਊਮਨ ਰਿਪ੍ਰੋਡਕਸ਼ਨ ਐਂਡ ਐਂਬ੍ਰਾਇਓਲੋਜੀ (ਈਐਸਐਚਆਰਈ) ਦੀ ਸਾਲਾਨਾ ਕਾਨਫ਼ਰੰਸ ਵਿੱਚ ਐਮਸਟਰਡਮ ਨੀਦਰਲੈਂਡ ਵਿਖੇ ਆਈ.ਵੀ.ਐਫ ਮਰੀਜ਼ਾਂ ਵਿੱਚ ਜੰਮੇ ਹੋਏ ਭਰੂਣ ਟਰਾਂਸਫ਼ਰ ਕਰਨ ਲਈ ਅਪਣਾਈ ਜਾਂਦੀ ਵਿਧੀ ’ਤੇ ਆਪਣਾ ਖੋਜ ਪ੍ਰੋਜੈਕਟ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਡਾ. ਮੋਨਿਕਾ ਵਰਮਾ ਨੇ ਲਗਾਤਾਰ ਛੇਵੇਂ ਸਾਲ ਈ.ਐਸ.ਐਚ.ਆਰ.ਈ. ਦੀ ਸਲਾਨਾ ਕਾਨਫ਼ਰੰਸ ਵਿੱਚ ਆਈ.ਵੀ.ਐਫ ਵਿੱਚ ਆਪਣਾ ਕਲੀਨੀਕਲ ਕੰਮ ਪੇਸ਼ ਕੀਤਾ ਹੈ। ਇਸ ਕਾਨਫ਼ਰੰਸ ਵਿੱਚ 11 ਹਜ਼ਾਰ ਮਾਹਰ ਸ਼ਾਮਲ ਹੋਏ, ਜਿਨ੍ਹਾਂ ਵਿੱਚ 800 ਦੇ ਖੋਜ ਕਾਰਜਾਂ ਨੂੰ ਸਵੀਕਾਰਿਆ ਗਿਆ ਅਤੇ ਇਨ੍ਹਾਂ ਵਿਚੋਂ ਪਟਿਆਲਾ ਦੇ ‌ਪ੍ਰਸਿੱਧ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਦੇ ਖੋਜ ਪੱਤਰ ਸ਼ਾਮਲ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮੋਨਿਕਾ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ ਦੋ ਸਾਲਾਂ ਤੋਂ ਇਸ ਖੋਜ ਪ੍ਰੋਜੈਕਟ 'ਤੇ ਕੰਮ ਕਰ ਰਹੀ ਹੈ ਅਤੇ ਇਸ ਵਿਧੀ ਦਾ ਮੁੱਖ ਮਕਸਦ ਆਸਾਨ, ਸੁਰੱਖਿਅਤ ਅਤੇ ਸਫਲਤਾਪੂਰਵਕ ਗਰਭ ਅਵਸਥਾ ਕਾਇਮ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪ੍ਰੋਜੈਕਟ ਆਈਵੀਐਫ ਦਾ ਇੱਕ ਸਰਲ, ਸੁਰੱਖਿਅਤ ਅਤੇ ਸਫਲ ਪ੍ਰੋਟੋਕੋਲ ਹੈ, ਜੋ ਆਈਵੀਐਫ ਗਰਭ ਅਵਸਥਾ ਦੌਰਾਨ ਮਾਂ ਅਤੇ ਬੱਚੇ ਵਿੱਚ ਜਟਿਲਤਾਵਾਂ ਦੇ ਜੋਖ਼ਮ ਨੂੰ ਘੱਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਵਿੱਚ ਇਸ ਦੀ ਮਾਹਿਰਾਂ ਵੱਲੋਂ ਬਹੁਤ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਵਿਧੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਵੀ.ਐਫ ਗਰੱਭਧਾਰਣ ਦੀ ਇੱਕ ਪ੍ਰਕਿਰਿਆ ਹੈ ਜਿੱਥੇ ਇੱਕ ਅੰਡੇ ਨੂੰ ਸਰੀਰ ਦੇ ਬਾਹਰ ਇੱਕ ਸ਼ੁਕਰਾਣੂ ਨਾਲ ਜੋੜਿਆ ਜਾਂਦਾ ਹੈ, ਜਿਸ ਨੂੰ ਆਮ ਤੌਰ 'ਤੇ ਟੈਸਟ-ਟਿਊਬ ਬੇਬੀ ਕਿਹਾ ਜਾਂਦਾ ਹੈ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ