Monday, June 16, 2025

Chandigarh

ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

July 25, 2024 04:21 PM
SehajTimes

ਚੰਡੀਗੜ੍ਹ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਸ. ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।

ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ 'ਤੇ ਧਿਆਨ ਕੇਂਦਰਿਤ ਕਰੇਗੀ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।

ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਫੀਲਡ ਏਜੰਸੀ ਇਹ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰ ਰਹੀ ਹੈ ਕਿ ਪ੍ਰਵਾਸੀ ਭਾਈਚਾਰੇ ਨੂੰ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਦਾ ਲਾਭ ਮਿਲੇ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਗੈਰ-ਨਿਵਾਸੀ ਕੇਰਲ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਅਤੇ ਉਹਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆ

 

ਵਫ਼ਦ ਵਿੱਚ ਪ੍ਰਮੁੱਖ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ, ਪੰਜਾਬ ਸ੍ਰੀ ਦਲੀਪ ਕੁਮਾਰ, ਏਡੀਜੀਪੀ ਐਨਆਰਆਈ ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਪਰਮਜੀਤ ਸਿੰਘ, ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ। ਇਸ ਮੌਕੇ ਐਨ.ਆਰ.ਆਈ. ਸੈੱਲ, ਡਾ. ਕੇ. ਵਾਸੂਕੀ ਸਕੱਤਰ ਨੋਰਕਾ, ਅਜਿਥ ਕੋਲਾਸਰੀ, ਸੀ.ਈ.ਓ. ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀ.ਈ.ਓ. ਪਰਵਾਸੀ ਭਲਾਈ ਬੋਰਡ ਸਿੰਧੂ ਐਸ. ਸਰਕਾਰ ਦੇ ਵਧੀਕ ਸਕੱਤਰ, ਫਿਰੋਜ਼ ਸ਼ਾਹ ਆਰ.ਐਮ. ਮੈਨੇਜਰ (ਪ੍ਰੋਜੈਕਟਸ) ਨੋਰਕਾ ਰੂਟਸ, ਕਵੀ ਪ੍ਰਿਆ ਕੇ. ਸਹਾਇਕ ਨੋਰਕਾ ਰੂਟਸ ਹਾਜ਼ਰ ਸਨ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ