Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਹੁਣ ਤੱਕ ਤਕ ਕੁੱਲ 47,480 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

July 25, 2024 04:46 PM
SehajTimes

ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲੈ ਸਕਣਗੇ ਲਾਭ

ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 07 ਪੇਂਡੂ ਅਤੇ 07 ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਪਰਨੀਤ ਸ਼ੇਰਗਿੱਲ  ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਹੁਣ ਤੱਕ ਕੁੱਲ 50,625 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 47,480  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 13,460, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ 1270, ਪ੍ਰਸੋਨਲ ਦੀਆਂ 4185, ਮਾਲ ਵਿਭਾਗ ਦੀਆਂ 21737, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 378, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੀਆਂ 4774,  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੀਆਂ 1676, ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਜਿਨ੍ਹਾਂ ਦਾ ਤੈਅ ਸਮੇਂ ਅਨੁਸਾਰ ਨਿਪਟਾਰਾ ਹੋ ਜਾਵੇਗਾ। ਇਹ ਸਾਰੀਆਂ ਸਰਕਾਰੀ ਸੇਵਾਵਾਂ 'ਪੰਜਾਬ ਟ੍ਰਾਂਸਪੇਰੇਂਸੀ ਤੇ ਅਕਾਉਂਟੇਬਿਲਿਟੀ ਆਫ਼ ਡਿਲਿਵਰੀ ਆਫ਼ ਪਬਲਿਕ ਸਰਵਿਸਿਜ਼' ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ ਪ੍ਰਣਾਲੀ ‘ਚ ਪਟਵਾਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਨਾਲ ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ‘ਚ ਜਾਤੀ ਸਰਟੀਫ਼ਿਕੇਟ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ। ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਚੈਕਿੰਗ ਕਰ ਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਫ਼ੇਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲੈਕੇ ਆਉਣ, ਮੁਸ਼ਕਲ ਦਾ ਫੌਰੀ ਹੱਲ ਯਕੀਨੀ ਬਣਾਇਆ ਜਾਵੇਗਾ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ