Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

July 25, 2024 05:39 PM
SehajTimes

ਮੋਹਾਲੀ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਅਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ।

ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ ਹੀ ਲੋੜੀਂਦੀ ਮੈਡੀਕਲ ਸਹਾਇਤਾ ਦਿਤੀ ਜਾ ਸਕੇ। ਇਸ ਤੋਂ ਇਲਾਵਾ ਪਿੰਡ ਦੇ ਪ੍ਰਭਾਵਤ ਏਰੀਏ ਵਿਚ ਹੋ ਰਹੀ ਪਾਣੀ ਦੀ ਸਪਲਾਈ ਦੀਆਂ ਲਾਈਨਾਂ ’ਚੋਂ ਅਤੇ ਹੋਰ ਥਾਈਂ ਪਾਣੀ ਦੇ ਸੈਂਪਲ ਵੀ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਮਰੀਜ਼ਾਂ ਦੀ ਸਿਹਤ ਦਾ ਪੂਰਾ ਖ਼ਿਆਲ ਰਖਿਆ ਜਾ ਰਿਹਾ ਹੈ।

ਇਸ ਦੌਰਾਨ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਉਬਾਲ ਕੇ ਪੀਣ ਅਤੇ ਬੁਖ਼ਾਰ ਜਾਂ ਹੋਰ ਸਬੰਧਤ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ’ਤੇ ਹੀ ਨਜ਼ਦੀਕੀ ਸਿਹਤ ਕੇਂਦਰ ਵਿਚ ਪਹੁੰਚਣ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਗੰਧਲੇਪਣ ਕਾਰਨ ਅਜਿਹੀਆਂ ਬੀਮਾਰੀਆਂ ਹੋ ਜਾਂਦੀਆਂ ਹਨ, ਇਸ ਲਈ ਸਭ ਨੂੰ ਫ਼ਿਲਟਰ ਕੀਤਾ ਪਾਣੀ ਜਾਂ ਉਬਾਲਿਆ ਪਾਣੀ ਪੀਣਾ ਚਾਹੀਦਾ ਹੈ ਖ਼ਾਸਕਰ ਬਰਸਾਤ ਦੇ ਮੌਸਮ ਵਿਚ ਇਹ ਬੇਹੱਦ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਹੋਰ ਲੋਕ ਬੀਮਾਰੀ ਦੀ ਲਪੇਟ ਵਿਚ ਨਾ ਆਉਣ ਅਤੇ ਮਰੀਜ਼ ਜਲਦ ਤੋਂ ਜਲਦ ਰਾਜ਼ੀ ਹੋਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਵੀ ਮੌਜੂਦ ਸਨ।

Have something to say? Post your comment

 

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ